– ਸਰਕਾਰ ਨੇ ਹੁਕਮ ਜਾਰੀ ਕੀਤੇ
ਚੰਡੀਗੜ੍ਹ, 13 ਅਪ੍ਰੈਲ 2025 – ਪੰਜਾਬ ਵਿੱਚ ਸਕੂਲਾਂ, ਕਾਲਜਾਂ ਅਤੇ ਸਰਕਾਰੀ ਕਰਮਚਾਰੀਆਂ ਲਈ 14 ਅਪ੍ਰੈਲ (ਸੋਮਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ। ਪੰਜਾਬ ਸਰਕਾਰ ਨੇ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਸਰਕਾਰੀ ਛੁੱਟੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਨੂੰ ਸਮਰਪਿਤ ਹੈ। ਇਹ ਅੰਬੇਡਕਰ ਦੇ ਜਨਮ ਦਿਵਸ ਦੇ ਮੌਕੇ ‘ਤੇ ਕੀਤਾ ਗਿਆ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ। 14 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨਾਂ ਬੰਦ ਰਹਿਣਗੀਆਂ।
ਇਹ ਵੀ ਪੜ੍ਹੋ: 25000 ਰੁਪਏ ਰਿਸ਼ਵਤ ਲੈਂਦਿਆਂ SHO ਰੰਗੇ ਹੱਥੀਂ ਗ੍ਰਿਫ਼ਤਾਰ – ਇੱਕ ਲੱਖ ਰੁਪਏ ਮੰਗੀ ਸੀ ਰਿਸ਼ਵਤ
ਜ਼ਿਕਰਯੋਗ ਹੈ ਕਿ 14 ਅਪ੍ਰੈਲ ਨੂੰ ਪੰਜਾਬ ਸਰਕਾਰ ਨੇ ਡਾ. ਬੀ.ਆਰ. ਅੰਬੇਡਕਰ ਜਯੰਤੀ ਦੇ ਮੌਕੇ ‘ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।