ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਪੜ੍ਹੋ ਵੇਰਵਾ || Punjab News

0
31

ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਪੜ੍ਹੋ ਵੇਰਵਾ

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਯਕੀਨੀ ਬਣਾਉਣ ਕਿ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ ਵਿਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਹੀਂ ਕਰੇਗਾ।

ਇਹ ਵੀ ਪੜ੍ਹੋ- ਕੋਲਕਾਤਾ ਬਲਾਤਕਾਰ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਦੀ ਖਾਸ ਪਹਿਲ, ਜ਼ਿਲ੍ਹਾ ਸਿਹਤ ਬੋਰਡ ਦਾ ਗਠਨ

 

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।

5 ਤੋਂ ਵੱਧ ਵਿਅਕਤੀ ਨਾ ਇਕੱਤਰ ਹੋਣ

ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ ਦੀਆਂ ਹੱਦਾਂ ਅੰਦਰ ਬਿਨ੍ਹਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ਧਾਰ ਟਕੂਏ ਨੂੰ ਚੁੱਕਣ ਆਦਿ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ’ਤੇ ਲਾਗੂ ਨਹੀਂ ਹੋਵੇਗਾ। ਕਿਸੇ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਲਈ ਸਬੰਧਤ ਐਸ.ਡੀ.ਐਮ ਪਾਸੋਂ ਲਿਖਤੀ ਪ੍ਰਵਾਨਗੀ ਵੀ ਜ਼ਰੂਰੀ ਹੈ। ਇਹ ਹੁਕਮ ਪੰਜਾਬ ਪੁਲਿਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ’ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ/ਮੀਟਿੰਗਾਂ ’ਤੇ ਲਾਗੂ ਨਹੀਂ ਹੋਵੇਗਾ।

 

LEAVE A REPLY

Please enter your comment!
Please enter your name here