ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀ

0
4
"War on Drugs Campaign"

ਸੰਗਰੂਰ, 4 ਅਕਤੂਬਰ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ (To make the state drug-free) ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ (District Police Chief Sartaj Singh Chahal) ਦੇ ਨਿਰਦੇਸ਼ਾਂ ਮੁਤਾਬਕ ਐੱਸ. ਪੀ. (ਪੀ. ਬੀ. ਆਈ.) ਨਵਰੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਰਾਮ ਨਗਰ ਬਸਤੀ, ਉਭਾਵਾਲ ਰੋਡ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੇ ਨਾਜਾਇਜ਼ ਮਕਾਨ ਨੂੰ ਢਾਹਿਆ ਗਿਆ ।

ਮੁਲਜ਼ਮ ਪਤੀ-ਪਤਨੀ ‘ਤੇ ਦਰਜ ਹਨ 12 ਕੇਸ

ਇਸ ਮੌਕੇ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮੁਲਜ਼ਮ ਕਾਕਾ ਸਿੰਘ ਵਾਸੀ ਰਾਮ ਨਗਰ ਬਸਤੀ, ਸੰਗਰੂਰ ਖਿਲਾਫ ਐਨ. ਡੀ. ਪੀ. ਐੱਸ. ਐਕਟ ਦੇ 3 ਅਤੇ ਐਕਸਾਈਜ਼ ਐਕਟ ਦੇ 3 ਕੇਸ ਦਰਜ ਹਨ । ਮੁਲਜ਼ਮ ਕਾਕਾ ਸਿੰਘ ਦੀ ਪਤਨੀ ਬਲਜੀਤ ਕੌਰ ਉਰਫ ਗੱਗੀ ਖ਼ਿਲਾਫ਼ ਵੀ ਐਨ. ਡੀ. ਪੀ. ਐੱਸ. ਐਕਟ ਦੇ 5 ਅਤੇ ਐਕਸਾਈਜ਼ ਐਕਟ ਦਾ 1 ਕੇਸ ਦਰਜ ਹੈ ।

ਪੰਜਾਬ ਸਰਕਾਰ ਵੱਲੋਂ ਅਪਣਾਈ ਜਾ ਰਹੀ ਹੈ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ

ਸਰਤਾਜ ਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ (Zero tolerance policy) ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ । ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰ ਰਹੀ ਹੈ । ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ ।

ਨਸ਼ਾ ਤਸਕਰ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ : ਚਾਹਲ

ਜ਼ਿਲ੍ਹਾ ਪੁਲਿਸ ਮੁਖੀ ਚਾਹਲ ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ । ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ ।

“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨਿਰੰਤਰ ਜਾਰੀ ਰਹੇਗੀ

ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ । ਇਸ ਮੌਕੇ ਡੀ. ਐੱਸ. ਪੀ. (ਪੀ. ਬੀ. ਆਈ.) ਕਰਨੈਲ ਸਿੰਘ, ਐੱਸ. ਐੱਚ. ਓ. ਥਾਣਾ ਸਿਟੀ-1 ਇੰਸਪੈਕਟਰ ਕਸ਼ਮੀਰ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ ।

Read More : ਬਾਜ਼ੀਗਰ ਬਸਤੀ ਧੂਰੀ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਨਾਜਾਇਜ਼ ਉਸਾਰੀਆਂ ਢਾਹੀਆਂ

LEAVE A REPLY

Please enter your comment!
Please enter your name here