ਅੰਮ੍ਰਿਤਸਰ: ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦੇ ਹੋਏ ਨਗਰ ਨਿਗਮ ਤੇ ਐਮ.ਟੀ.ਪੀ ਵਿਭਾਗ ਵਲੋਂ ਇੱਕ ਵੱਡੀ ਕਾਰਵਾਈ ਕਰਦੇ ਹੋਏ ਸ਼ਹਿਰ ਦੀ ਪ੍ਰਮੁੱਖ ਸੜਕ ਕਵਿੰਜ਼ ਰੋਡ ਵਿਖੇ ਬਣ ਰਹੀ ਨਜ਼ਾਇਜ ਉਸਾਰੀ ਨੂੰ ਢਾਹ ਦਿੱਤਾ ਗਿਆ। ਇਹ ਕਾਰਵਾਈ ਏ.ਟੀ.ਪੀ ਪਰਮਿੰਦਰ ਸਿੰਘ, ਬਿਲਡਿੰਗ ਇੰਸਪੈਕਟਰ ਮਨੀਸ਼ ਅਰੋੜਾ ਅਤੇ ਕਰਮਚਾਰੀਆਂ ਵਲੋਂ ਉਲੀਕੀ ਗਈ।
ਪੰਜਾਬ ਸਰਕਾਰ ਵੱਲੋਂ 5 PPS ਅਫ਼ਸਰਾਂ ਦੇ ਤਬਾਦਲੇ, ਦੇਖੋ ਸੂਚੀ
ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਕਵਿੰਜ਼ ਰੋਡ ਵਿਖੇ ਇੱਕ ਨਜ਼ਾਇਜ ਉਸਾਰੀ ਦੀ ਸ਼ਿਕਾਇਤਾਂ ਲਗਾਤਾਰ ਆ ਰਹੀਆਂ ਸਨ ਅਤੇ ਐਮ.ਟੀ.ਪੀ ਵਿਭਾਗ ਵਲੋਂ ਇਸ ਨਜ਼ਾਇਜ ਉਸਾਰੀ ਨੂੰ ਬੰਦ ਕਰਨ ਲਈ ਵਿਭਾਗੀ ਨੋਟਿਸ ਵੀ ਦਿੱਤੇ ਗਏ ਸਨ ਪਰ ਉਸਾਰੀ ਕਰਤਾ ਵਲੋਂ ਨਿਯਮਾਂ ਦੀ ਪ੍ਰਵਾਹ ਕੀਤੇ ਬਿਨ੍ਹਾਂ ਉਸਾਰੀ ਕੀਤੀ ਜਾ ਰਹੀ ਸੀ ਜਿਸ ਕਰਕੇ ਐਮ.ਟੀ.ਪੀ ਵਿਭਾਗ ਵਲੋਂ ਇਸ ਨਜ਼ਾਇਜ ਉਸਾਰੀ ਨੂੰ ਢਾਹੁਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਿੱਚ ਕੋਈ ਵੀ ਉਸਾਰੀ ਬਿਨ੍ਹਾਂ ਨਕਸ਼ਾ ਪਾਸ ਕਰਾਏ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਜਿਥੇ ਵੀ ਨਜ਼ਾਇਜ ਉਸਾਰੀ ਹੋਏਗੀ ਉਥੇ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।









