ਲਾਰੈਂਸ ਇੰਟਰਵਿਊ ਮਾਮਲੇ ‘ਚ ਬਰਖ਼ਾਸਤ DSP ਨੇ ਖੜਕਾਇਆ ਅਦਾਲਤ ਦਾ ਦਰਵਾਜਾ
ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਗੈਂਗਸਟਰ ਲਾਰੈਂਸ ਦੀ ਪੁਲਿਸ ਹਿਰਾਸਤ ਇੰਟਰਵਿਊ ਦੇ ਮਾਮਲੇ ਵਿੱਚ ਅੰਡਰਗਰਾਉਂਡ ਚਲ ਰਹੇ ਹਨ। ਇਸ ਦੇ ਨਾਲ ਹੀ ਹੁਣ ਉਸ ਨੇ 2024 ਵਿੱਚ ਦਰਜ ਇੱਕ ਹੋਰ ਐਫਆਈਆਰ ਵਿੱਚ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿਚ ਮੁੱਖ ਤੌਰ ‘ਤੇ ਉਨ੍ਹਾਂ ਦੇ ਪੱਖ ਤੋਂ ਦੋ ਦਲੀਲਾਂ ਦਿੱਤੀਆਂ ਗਈਆਂ ਹਨ। ਜਿਸ ‘ਤੇ ਅੱਜ (ਸੋਮਵਾਰ) ਨੂੰ ਸੁਣਵਾਈ ਹੋਣੀ ਹੈ। ਇਸ ਦੌਰਾਨ ਸਰਕਾਰੀ ਪੱਖ ਆਪਣੀਆਂ ਦਲੀਲਾਂ ਪੇਸ਼ ਕਰੇਗਾ। ਹਾਲਾਂਕਿ ਇਸ ਤੋਂ ਪਹਿਲਾਂ ਇਹ ਵੀ ਚਰਚਾ ਸੀ ਕਿ ਉਹ ਵਿਦੇਸ਼ ਭੱਜ ਫਰਾਰ ਹੋ ਗਏ ਹਨ । ਹਾਲਾਂਕਿ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦਾ ਐਲਓਸੀ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।
ਇੱਕ ਹੋਰ HMPV ਵਾਇਰਸ ਦਾ ਕੇਸ, 5 ਸਾਲ ਦੀ ਬੱਚੀ ਸੰਕਰਮਿਤ || Latest News
ਗੁਰਸ਼ੇਰ ਸਿੰਘ ਸਿੱਧੂ ਨੇ ਪਟੀਸ਼ਨ ਵਿੱਚ ਮੁੱਖ ਤੌਰ ’ਤੇ ਦੋ ਦਲੀਲਾਂ ਦਿੱਤੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੋਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਉਸਦੇ ਖਿਲਾਫ ਦਰਜ ਐਫਆਈਆਰ ਗਲਤ ਹੈ। ਬਲਜਿੰਦਰ ਸਿੰਘ ਦੀ ਸ਼ਿਕਾਇਤ ਦੀ ਜਾਂਚ ਮੁਹਾਲੀ ਦੇ ਤਤਕਾਲੀ ਐਸਐਸਪੀ ਸੰਦੀਪ ਗਰਗ ਨੇ ਕੀਤੀ ਸੀ। ਜਿਨ੍ਹਾਂ ਨੇ ਸ਼ਿਕਾਇਤ ਝੂਠੀ ਪਾਈ। ਹਾਲਾਂਕਿ ਬਾਅਦ ‘ਚ ਰੋਪੜ ਦੇ ਐੱਸਪੀ ਵੱਲੋਂ ਕੀਤੀ ਗਈ ਜਾਂਚ ਦੇ ਆਧਾਰ ‘ਤੇ ਐੱਫ.ਆਈ.ਆਰ. ਦਰਜ ਕੀਤੀ ਗਈ,ਜੋ ਐਸਐਸਪੀ ਗਰਗ ਤੋਂ ਜੂਨੀਅਰ ਹੈ। ਅਰਜ਼ੀ ਵਿੱਚ ਦੂਜੀ ਦਲੀਲ ਇਹ ਹੈ ਕਿ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਵਿਵਾਦ ਵਿੱਚ ਉਸ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਹੈ।
ਗੰਭੀਰ ਦੋਸ਼ਾਂ ਤਹਿਤ ਐਫਆਈਆਰ ਦਰਜ
ਦੱਸ ਦੇਈਏ ਕਿ ਬਰਖ਼ਾਸਤ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਖ਼ਿਲਾਫ਼ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਮੁਹਾਲੀ ਵਿਖੇ ਗੰਭੀਰ ਦੋਸ਼ਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਨੰਬਰ 33 ਵਿੱਚ ਸੰਧੂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 417, 465, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13/2 ਤਹਿਤ ਕੇਸ ਦਰਜ ਕੀਤਾ ਗਿਆ ਹੈ।