ਕਮਿਊਨਿਟੀ ਹਾਲ ਅਤੇ ਪੰਚਾਇਤ ਭਵਨ ਦਾ ਉਦਘਾਟਨ

0
19
Cabinie Minister Aman Arora

ਬੱਬਨਪੁਰ/ਜਹਾਂਗੀਰ/ਘਨੌਰੀ ਕਲਾਂ, 23 ਸਤੰਬਰ 2025 : ਪੰਜਾਬ ਸਰਕਾਰ (Punjab GovernmentPunjab Government) ਵੱਲੋਂ ਹਰੇਕ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨ ਦੇ ਉਪਰਾਲੇ ਤਹਿਤ ਹਲਕਾ ਧੂਰੀ ਦੇ ਪਿੰਡ ਘਨੌਰੀ ਕਲਾਂ ਵਿਖੇ ਕਮਿਊਨਿਟੀ ਹਾਲ ਅਤੇ ਪਿੰਡ ਜਹਾਂਗੀਰ ਵਿਖੇ ਪੰਚਾਇਤ ਭਵਨ- ਕਮ- ਡਿਜੀਟਲ ਲਾਇਬਰੇਰੀ ਦਾ ਉਦਘਾਟਨ ਕੀਤਾ ਗਿਆ ।

43 ਪਿੰਡਾਂ ਨੂੰ ਫੌਗਿੰਗ ਮਸ਼ੀਨਾਂ ਵੰਡੀਆਂ

ਇਸੇ ਤਰ੍ਹਾਂ ਪਿੰਡ ਬੱਬਨਪੁਰ ਕੀਤੇ ਗਏ ਇਕ ਸੰਖੇਪ ਸਮਾਗਮ ਦੌਰਾਨ ਹਲਕੇ ਦੇ 43 ਪਿੰਡਾਂ ਨੂੰ ਫੌਗਿੰਗ ਮਸ਼ੀਨਾਂ ਵੀ ਵੰਡੀਆਂ ਗਈਆਂ (Fogging machines were also distributed to 43 villages.) । ਇਹਨਾਂ ਤਿੰਨਾਂ ਸਮਾਗਮਾਂ ਦੇ ਮੁੱਖ ਮਹਿਮਾਨ ਸੁਖਵੀਰ ਸਿੰਘ ਓ. ਐੱਸ. ਡੀ. ਮੁੱਖ ਮੰਤਰੀ ਪੰਜਾਬ ਅਤੇ ਦਲਵੀਰ ਸਿੰਘ ਢਿੱਲੋਂ ਚੇਅਰਮੈਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਸਨ ।

ਪੰਜਾਬ ਸਰਕਾਰ ਹਲਕਾ ਧੂਰੀ ਵਾਸੀਆਂ ਨੂੰ ਹਰੇਕ ਸਹੂਲਤ ਮੁਹਈਆ ਕਰਵਾਉਣ ਲਈ ਵਚਨਬੱਧ : ਓ. ਐਸ. ਡੀ. ਸੁਖਵੀਰ ਅਤੇ ਚੇਅਰਮੈਨ ਢਿੱਲੋਂ

ਸੁਖਵੀਰ ਸਿੰਘ ਅਤੇ ਦਲਵੀਰ ਸਿੰਘ ਢਿੱਲੋਂ (Sukhvir Singh and Dalvir Singh Dhillon) ਨੇ ਭਾਰੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਘਨੌਰੀ ਕਲਾਂ ਵਿਖੇ ਲੋਕਾਂ ਨੂੰ ਵੱਖ ਵੱਖ ਸਮਾਗਮ ਕਰਵਾਉਣ ਲਈ 40 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਅਤੇ ਪਿੰਡ ਜਹਾਂਗੀਰ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਭਵਨ- ਕਮ- ਡਿਜੀਟਲ ਲਾਇਬਰੇਰੀ ਦਾ ਉਦਘਾਟਨ ਕੀਤਾ ਗਿਆ ਹੈ । ਇਸ ਤਰ੍ਹਾਂ ਦੋਵੇਂ ਪਿੰਡਾਂ ਦੀਆਂ ਲੰਮੇ ਸਮੇਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ ਉੱਤੇ ਪੂਰਾ ਕੀਤਾ ਗਿਆ ਹੈ । ਉਹਨਾਂ ਕਿਹਾ ਕਿ ਇਹ ਪ੍ਰੋਜੈਕਟ ਚਾਲੂ ਹੋਣ ਨਾਲ ਲੋਕਾਂ ਨੂੰ ਬਹੁਤ ਲਾਭ ਮਿਲੇਗਾ ।

ਭਾਰੀ ਮੀਂਹ ਕਾਰਨ ਹਲਕਾ ਧੂਰੀ ਵਿੱਚ ਵੀ ਕਈ ਦਿਨ ਹੜ੍ਹ ਵਰਗੇ ਹਾਲਾਤ ਬਣੇ ਰਹੇ

ਉਹਨਾਂ ਕਿਹਾ ਕਿ ਭਾਰੀ ਮੀਂਹ ਕਾਰਨ ਹਲਕਾ ਧੂਰੀ ਵਿੱਚ ਵੀ ਕਈ ਦਿਨ ਹੜ੍ਹ ਵਰਗੇ ਹਾਲਾਤ ਬਣੇ ਰਹੇ । ਗੰਦਾ ਪਾਣੀ ਥਾਂ ਥਾਂ ਇਕੱਠਾ ਹੋਣ ਕਾਰਨ ਕਈ ਇਲਾਕਿਆਂ ਵਿੱਚ ਮੱਛਰਾਂ ਦੀ ਭਰਮਾਰ ਦੀਆਂ ਖਬਰਾਂ ਮਿਲੀਆਂ ਸਨ। ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਹੁਕਮਾਂ ਉੱਤੇ 43 ਪਿੰਡਾਂ ਨੂੰ 9 ਲੱਖ 67 ਹਜ਼ਾਰ 500 ਰੁਪਏ (9 lakh 67 thousand 500 rupees) ਦੀ ਲਾਗਤ ਨਾਲ ਫੌਗਿੰਗ ਮਸ਼ੀਨਾਂ ਪਿੰਡ ਵਾਸੀਆਂ ਨੂੰ ਸਪੁਰਦ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਣ ਵਿੱਚ ਸਹਾਇਤਾ ਮਿਲੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਲੋਕਾਂ ਦੀ ਸਰਕਾਰ ਹੈ

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਲੋਕਾਂ ਦੀ ਸਰਕਾਰ ਹੈ । ਪੰਜਾਬ ਸਰਕਾਰ ਹਰੇਕ ਕੰਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਕਰਦੀ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਲਕਾ ਧੂਰੀ ਵਾਸੀਆਂ ਨੂੰ ਹਰੇਕ ਸਹੂਲਤ ਮੁਹਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ । ਉਹਨਾਂ ਕਿਹਾ ਕਿ ਲੋਕਾਂ ਵੱਲੋਂ ਵੀ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ । ਜਿਸ ਲਈ ਲੋਕਾਂ ਦਾ ਬਹੁਤ ਧੰਨਵਾਦ ਹੈ । ਇਸ ਮੌਕੇ ਵੱਡੀ ਗਿਣਤੀ ਵਿੱਚ ਹਲਕੇ ਦੇ ਲੋਕ ਹਾਜ਼ਰ ਸਨ ।

Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ ਲੁਧਿਆਣਾ, ਡਿਜੀਟਲ ਸਿੱਖਿਆ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ, ਵੰਡੇ ਲੈਪਟਾਪ

 

LEAVE A REPLY

Please enter your comment!
Please enter your name here