ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਦੀ ਰਿਹਾਇਸ਼ ‘ਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ
ਜਲੰਧਰ, 6 ਫਰਵਰੀ: ਇਨਕਮ ਟੈਕਸ ਵਿਭਾਗ ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਚੰਡੀਗੜ੍ਹ ਤੋਂ ਆਮਦਨ ਕਰ ਵਿਭਾਗ ਦੀ ਟੀਮ ਨੇ ਸਰਕੂਲਰ ਰੋਡ ਸਥਿਤ ਵਿਧਾਇਕ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਰਿਹਾਇਸ਼ ਦੇ ਸਾਰੇ ਗੇਟ ਅੰਦਰੋਂ ਬੰਦ ਕਰ ਦਿਤੇ ਗਏ ਸਨ। ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆ ਵੱਲੋਂ ਫਿਲਹਾਲ ਛਾਪੇਮਾਰੀ ਦੇ ਕਾਰਨਾਂ ਅਤੇ ਜਾਂਚ ਦੇ ਵੇਰਵਿਆਂ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਜਿਸ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ, ਉਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
ਅਮਰੀਕਾ ਤੋਂ ਭਾਰਤੀਆਂ ਦੀ ਵਾਪਸੀ ਨੂੰ ਲੈ ਕੇ ਸੰਸਦ ‘ਚ ਹੰਗਾਮਾ; ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ