ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਦੇ ਫਾਈਨਲ ‘ਚ ਭਾਰਤ
ਭਾਰਤ ਛੇਵੀਂ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਪਹੁੰਚਿਆ ਹੈ। ਸੋਮਵਾਰ ਨੂੰ ਦੂਜੇ ਸੈਮੀਫਾਈਨਲ ਮੈਚ ‘ਚ ਮੌਜੂਦਾ ਚੈਂਪੀਅਨ ਭਾਰਤ ਨੇ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ। ਇਹ ਮੈਚ ਚੀਨ ਦੇ ਹੁਲੁਨਬਿਊਰ ਸਥਿਤ ਮੋਕੀ ਹਾਕੀ ਟ੍ਰੇਨਿੰਗ ਬੇਸ ‘ਤੇ ਖੇਡਿਆ ਗਿਆ। ਇਸ ਟੂਰਨਾਮੈਂਟ ਵਿੱਚ ਭਾਰਤ ਦੀ ਇਹ ਲਗਾਤਾਰ ਛੇਵੀਂ ਜਿੱਤ ਹੈ।
ਇਹ ਵੀ ਪੜ੍ਹੋ- ਅਰਵਿੰਦ ਕੇਜਰੀਵਾਲ ਅੱਜ ਦੇਣਗੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ
ਭਾਰਤ ਲਈ ਕਪਤਾਨ ਹਰਮਨਪ੍ਰੀਤ ਨੇ ਸਭ ਤੋਂ ਵੱਧ 2 ਗੋਲ ਕੀਤੇ। ਉਨ੍ਹਾਂ ਤੋਂ ਇਲਾਵਾ ਉੱਤਮ ਸਿੰਘ ਅਤੇ ਜਰਮਨਪ੍ਰੀਤ ਨੇ 1-1 ਗੋਲ ਕੀਤਾ। ਦੱਖਣੀ ਕੋਰੀਆ ਲਈ ਯੰਗ ਜੀ ਹੁਨ ਨੇ ਗੋਲ ਕੀਤਾ। ਮੈਦਾਨੀ ਗੋਲ ਲਈ ਜਰਮਨਪ੍ਰੀਤ ਨੂੰ ਮੈਚ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ।
ਭਾਰਤ ਮੰਗਲਵਾਰ ਨੂੰ ਫਾਈਨਲ ਵਿੱਚ ਮੇਜ਼ਬਾਨ ਚੀਨ ਨਾਲ ਭਿੜੇਗਾ। ਇਹ ਮੈਚ ਭਾਰਤੀ ਸਮੇਂ ਮੁਤਾਬਕ ਦੁਪਹਿਰ 3:30 ਵਜੇ ਤੋਂ ਖੇਡਿਆ ਜਾਵੇਗਾ। ਚੀਨ ਨੇ ਪਹਿਲੇ ਸੈਮੀਫਾਈਨਲ ਦੇ ਪੈਨਲਟੀ ਸ਼ੂਟਆਊਟ ਵਿੱਚ ਪਾਕਿਸਤਾਨ ਨੂੰ 2-0 ਨਾਲ ਹਰਾਇਆ।