ਏਸ਼ੀਆ ਕੱਪ ਜਿੱਤ ਕੇ ਭਾਰਤੀ ਟੀਮ ਨੇ ਕੀਤਾ ਦੇਸ਼ ਨਾਮ ਸੁਨਹਿਰੀ ਅੱਖਰਾਂ ਵਿਚ ਦਰਜ

0
16
Professor Kirpal Singh Badungar
ਪਟਿਆਲਾ , 8 ਸਤੰਬਰ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ (Professor Kirpal Singh Badungar) ਨੇ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਚੌਥੀ ਵਾਰ ਏਸ਼ੀਅਨ ਕੱਪ ਜਿੱਤਣ ਦੀ ਸਮੁੱਚੀ ਭਾਰਤੀ ਟੀਮ ਨੂੰ ਮੁਬਾਰਕ ਦਿੰਦਿਆਂ ਕਿਹਾ ਕਿ ਇਸ ਨਾਲ ਦੇਸ਼ ਦਾ ਮਾਣ ਅੰਤਰਰਾਸ਼ਟਰੀ ਪੱਧਰ ਤੇ ਵਧਿਆ ਹੈ ਤੇ ਦੇਸ਼ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਦਰਜ ਕੀਤਾ ਹੈ ।
ਉਨਾਂ ਪੰਜਾਬ ਨਾਲ ਸੰਬੰਧਿਤ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ (Captain Harmanpreet Singh) ਅਤੇ ਸਮੁੱਚੀ ਹਾਕੀ ਟੀਮ ਨੂੰ ਮੁਬਾਰਕਬਾਦ ਵੀ ਦਿੰਦਿਆਂ ਕਿਹਾ ਕਿ ਭਾਰਤੀ ਹਾਕੀ ਟੀਮ ਵਿੱਚ ਜਿਆਦਾਤਰ ਪੰਜਾਬ ਦੇ ਖਿਡਾਰੀ ਹੀ ਖੇਡ ਰਹੇ ਹਨ ਜੋ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਇਹਨਾਂ ਖਿਡਾਰੀਆਂ ਦਾ ਯੋਗ ਮਾਨ ਸਨਮਾਨ ਵੀ ਕਰੇ ।
ਉਹਨਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਹੈ ਕਿ ਭਾਰਤੀ ਪੁਰਸ਼ ਹਾਕੀ ਟੀਮ ਨੇ ਪੰਜ ਵਾਰ ਚੈਂਪੀਅਨ ਰਹੀ ਸਾਬਕਾ ਚੈਂਪੀਅਨ ਦੱਖਣੀ ਕੋਰੀਆ (Former champion South Korea) ਦੀ ਟੀਮ ਨੂੰ ਫਾਈਨਲ ਵਿੱਚ 4-1 ਨਾਲ ਹਰਾ ਕੇ 8 ਸਾਲ ਬਾਅਦ ਏਸ਼ੀਆ ਕੱਪ ਦੇ ਖਿਤਾਬ ਤੇ ਆਪਣਾ ਕਬਜ਼ਾ ਕੀਤਾ ਹੈ ।  ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਇੱਥੇ ਹੀ ਵੱਸ ਨਹੀਂ ਭਾਰਤੀ ਹਾਕੀ ਟੀਮ ਵੱਲੋਂ ਅਗਲੇ ਸਾਲ ਹੋਣ ਵਾਲੇ ਵਿਸ਼ਵ ਕੱਪ ਲਈ ਕੁਆਲੀਫਾਈ ਵੀ ਕਰਨਾ ਆਪਣੇ ਆਪ ਵਿੱਚ ਵੱਡੇ ਮਾਣ ਵਾਲੀ ਗੱਲ ਹੈ ।
ਉਹਨਾਂ ਦੱਸਿਆ ਕਿ ਭਾਰਤੀ ਹਾਕੀ ਟੀਮ (Indian hockey team) ਨੇ ਹਮੇਸ਼ਾ ਖੇਡ ਜਗਤ ਵਿੱਚ ਮੱਲਾਂ ਮਾਰ ਕੇ ਦੇਸ਼ ਦਾ ਨਾਮ ਚਮਕਾਇਆ ਹੈ ਤੇ ਹਾਕੀ ਟੀਮ ਨੇ ਇਸ ਤੋਂ ਪਹਿਲਾਂ ਸਾਲ 2003 ਕੁਆਲਾਲੰਪੁਰ ਵਿਖੇ, 2007 ਚੇਨਈ ਵਿਖੇ ਹੋਏ ਅਤੇ ਢਾਕਾ ਵਿਖੇ 2017 ਵਿੱਚ ਏਸ਼ੀਆ ਕੱਪ ਤੇ ਆਪਣੀ ਜਿੱਤ ਦਰਜ ਕੀਤੀ ਸੀ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੀ ਆਪਣੇ ਸਾਧਨ ਜਤਾਕੇ ਹਾਕੀ ਨੂੰ ਪ੍ਰਫੁੱਲਤ ਕਰਨ ਵਾਸਤੇ ਵੱਡੇ ਪੱਧਰ ਤੇ ਯਤਨ ਕਰਨੇ ਚਾਹੀਦੇ ਹਨ ।

LEAVE A REPLY

Please enter your comment!
Please enter your name here