Indo-Pak Border ‘ਤੇ ਦਿਖਾਈ ਦਿੱਤਾ ਡਰੋਨ, BSF ਨੇ ਕੀਤੀ ਫਾਇਰਿੰਗ

0
121

ਅੱਜ ਸਵੇਰੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨ ਦਾ ਇੱਕ ਡਰੋਨ ਉੱਡਦਾ ਦੇਖਿਆ ਗਿਆ। ਜਿੱਥੇ ਠੰਡ ਤੇ ਸੰਘਣੀ ਧੁੰਦ ਦੀ ਆੜ ਹੇਠ ਦੇਸ਼ ਵਿਰੋਧੀ ਅਨਸਰ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਤਾਂਘ ਵਿਚ ਹਨ ਉੱਥੇ ਹੀ ਜਿਵੇਂ ਭਾਰਤੀ ਬੀਐਸਐਫ ਦੇ ਜਵਾਨਾਂ ਨੇ ਸੰਘਣੀ ਧੁੰਦ ਵਿੱਚ ਉੱਡਦੇ ਡਰੋਨ ਨੂੰ ਦੇਖਿਆ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।

Patiala ‘ਚ Famous ਹੋਗੀ Home Made ਬਰਫ਼ੀ

ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਦੀ 89 ਬਟਾਲੀਅਨ ਦੀ ਬੀਓਪੀ ਚੰਦੂ ਵਡਾਲਾ ਦੇ ਜਵਾਨਾਂ ਵੱਲੋਂ ਸਰਹੱਦ ‘ਤੇ ਸੰਘਣੀ ਧੁੰਦ ਵਿਚ ਉੱਡਦੇ ਪਾਕਿਸਤਾਨੀ ਡਰੋਨ ‘ਤੇ ਫਾਇਰਿੰਗ ਕਰਕੇ ਡਰੋਨ ਦੀ ਭਾਰਤੀ ਖੇਤਰ ਵਿਚ ਆਉਣ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਚਲਾ ਗਿਆ। ਮਾਮਲਾ ਬੀਐਸਐਫ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਜਵਾਨਾਂ ਨੇ ਸਰਹੱਦ ‘ਤੇ ਸਰਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਇੱਕੋ ਸ਼ਹਿਰ ਚ ਤਿੰਨ ਵਾਰੀ ਕਿੱਥੇ ਉੱਡਿਆ ਚੰਨੀ ਦਾ ਹੈਲੀਕਾਪਟਰ ? ਭਗਵੰਤ ਮਾਨ ਨੇ ਅੱਜ ਖੋਲ੍ਹੀਆਂ ਪੋਲਾਂ

ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਕਿਹਾ ਕਿ ਧੂੰਏਂ ਦੀ ਆੜ ਵਿੱਚ ਦੇਸ਼ ਵਿਰੋਧੀ ਤਾਕਤਾਂ ਵੱਲੋਂ ਆਪਣੇ ਮਨਸੂਬਿਆਂ ਨੂੰ ਕਾਮਯਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਸਰਹੱਦ ‘ਤੇ ਤਾਇਨਾਤ ਜਵਾਨ ਉਨ੍ਹਾਂ ਦੀ ਹਰ ਹਰਕਤ ‘ਤੇ ਨਜ਼ਰ ਰੱਖ ਰਹੇ ਹਨ।ਇਸ ਤੋਂ ਪਹਿਲਾਂ ਵੀ ਕਈ ਵਾਰ ਡਰੋਨ ਨਜ਼ਰ ਆਏ ਹਨ।

LEAVE A REPLY

Please enter your comment!
Please enter your name here