ਸੰਗਰੂਰ, 26 ਸਤੰਬਰ2025 : ਪਰਾਲੀ ਫੂਕੇ ਜਾਣ ਨੂੰ ਰੋਕਣ (Preventing stubble burning) ਅਤੇ ਟਿਕਾਊ ਖੇਤੀ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨ ਲਈ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਐੱਸ. ਪੀ. (ਡੀ) ਦਵਿੰਦਰ ਅੱਤਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਦਯੋਗਪਤੀਆਂ ਅਤੇ ਬੇਲਰ ਮਾਲਕਾਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ।
ਫਸਲ ਵੱਢੇ ਜਾਣ ਦੇ 8 ਤੋਂ 10 ਦਿਨਾਂ ਵਿੱਚ ਪਰਾਲੀ ਦੀਆਂ ਗੰਢਾਂ ਬਨਾਉਣੀਆਂ ਬਣਾਈਆਂ ਜਾਣ ਯਕੀਨੀ
ਬੈਂਬੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਉਦਯੋਗਪਤੀ ਸਿਰਫ਼ ਜ਼ਿਲ੍ਹਾ ਸੰਗਰੂਰ ਵਿੱਚੋਂ ਹੀ ਪਰਾਲੀ ਦੀਆਂ ਗੰਢਾਂ ਖਰੀਦਣ ਤਾਂ ਜੋ ਇਸ ਪਹਿਲਕਦਮੀ ਦੇ ਲਾਭ ਸਿਰਫ਼ ਜ਼ਿਲ੍ਹੇ ਵਿੱਚ ਹੀ ਰਹਿਣ । ਬੇਲਰ ਮਾਲਕਾਂ (Baler owners) ਨੂੰ ਹਦਾਇਤ ਦਿੱਤੀ ਗਈ ਕਿ ਉਹ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਗੰਢਾਂ ਬਣਾਉਣ ਵਿੱਚ ਪਹਿਲ ਦੇਣ । ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਫਸਲ ਵੱਢੇ ਜਾਣ ਤੋਂ 8 ਤੋਂ 10 ਦਿਨਾਂ ਵਿੱਚ ਪਰਾਲੀ ਦੀਆਂ ਗੰਢਾਂ ਹਰ ਹਾਲ ਬਣਾਈਆਂ ਜਾਣ ।
ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਐੱਸ. ਪੀ. ਦਵਿੰਦਰ ਅੱਤਰੀ ਵੱਲੋਂ ਉਦਯੋਗਪਤੀਆਂ ਅਤੇ ਬੇਲਰ ਮਾਲਕਾਂ ਨਾਲ ਪਰਾਲੀ ਪ੍ਰਬੰਧਨ ਬਾਬਤ ਮੀਟਿੰਗ
ਵਧੀਕ ਡਿਪਟੀ ਕਮਿਸ਼ਨਰ (Additional Deputy Commissioner) ਨੇ ਉਦਯੋਗਪਤੀਆਂ, ਬੇਲਰ ਮਾਲਕਾਂ ਅਤੇ ਕਿਸਾਨਾਂ ਦੇ ਵਿਚਕਾਰ ਸਹੀ ਸਹਿਯੋਗ ਅਤੇ ਤਾਲਮੇਲ ‘ਤੇ ਜ਼ੋਰ ਦਿੱਤਾ, ਤਾਂ ਜੋ ਪਰਾਲੀ ਪ੍ਰਬੰਧਨ ਠੀਕ ਢੰਗ ਨਾਲ ਹੋ ਸਕੇ । ਜ਼ਿਲ੍ਹਾ ਪ੍ਰਸ਼ਾਸਨ ਗੰਢਾਂ ਰੱਖਣ ਸਬੰਧੀ ਦਰਪੇਸ਼ ਦਿੱਕਤਾਂ ਦੂਰ ਕਰਨ ਲਈ ਵੀ ਵਚਨਬੱਧ ਹੈ ਤੇ ਇਸ ਸਬੰਧੀ ਪੂਰਨ ਸਹਿਯੋਗ ਦਿੱਤਾ ਜਾਵੇਗਾ ।
ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਪਰਾਲੀ ਸੜਨ ਦੇ ਵਾਤਾਵਰਨ ਅਤੇ ਸਿਹਤ ਉੱਤੇ ਪੈਣ ਵਾਲੇ ਮਾੜੇ ਅਸਰਾਂ ਬਾਰੇ ਜਾਗਰੂਕ
ਬੈਂਬੀ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸੜਨ ਦੇ ਵਾਤਾਵਰਨ ਅਤੇ ਸਿਹਤ ਉੱਤੇ ਪੈਣ ਵਾਲੇ ਮਾੜੇ ਅਸਰਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਟਿਕਾਊ ਵਿਕਲਪ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਦਯੋਗਪਤੀਆਂ ਅਤੇ ਬੇਲਰ ਮਾਲਕਾਂ ਨਾਲ ਲਗਾਤਾਰ ਰਾਬਤਾ ਰੱਖਿਆ ਜਾਵੇਗਾ ਤਾਂ ਜੋ ਪਰਾਲੀ ਦਾ ਸਹੀ ਢੰਗ ਨਾਲ ਪ੍ਰਬੰਧਨ ਹੋ ਸਕੇ ਅਤੇ ਇਸ ਨੂੰ ਸੜਨ ਦੀ ਲੋੜ ਹੀ ਖਤਮ ਹੋ ਜਾਵੇ ।
ਪੁਲਸ ਪਰਾਲੀ ਫੂਕਣ ਖ਼ਿਲਾਫ਼ ਜ਼ੀਰੋ-ਟਾਲਰੈਂਸ ਨੀਤੀ ਅਪਣਾਏਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ
ਇਸ ਮੌਕੇ ਐਸ. ਪੀ. ਦਵਿੰਦਰ ਅੱਤਰੀ (S. P. Davinder Attri) ਨੇ ਇਸ ਬਾਬਤ ਨਿਗਰਾਨੀ ਅਤੇ ਲੋੜ ਅਨੁਸਾਰ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਬਾਰੇ ਵਿਸਥਾਰ ਨਾਲ ਦੱਸਿਆ । ਉਨ੍ਹਾਂ ਕਿਹਾ ਕਿ ਪੁਲਸ ਪਰਾਲੀ ਫੂਕਣ ਖ਼ਿਲਾਫ਼ ਜ਼ੀਰੋ-ਟਾਲਰੈਂਸ ਨੀਤੀ ਅਪਣਾਏਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ । ਪੁਲਸ ਟੀਮਾਂ ਤੀਬਰ ਪੈਟ੍ਰੋਲਿੰਗ ਅਤੇ ਨਿਗਰਾਨੀ ਕਰਨਗੀਆਂ ਤੇ ਕਿਸੇ ਨੂੰ ਵੀ ਪਰਾਲੀ ਨੂੰ ਅੱਗ ਨਹੀਂ ਲਾਉਣ ਦਿੱਤੀ ਜਾਵੇਗੀ । ਪੁਲਸ ਵੀ ਕਿਸਾਨਾਂ ਨੂੰ ਇਸ ਬਾਬਤ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਲਗਾਤਾਰ ਕੰਮ ਕਰੇਗੀ ਅਤੇ ਪਰਾਲੀ ਫੂਕਣ ਦੀ ਪ੍ਰਥਾ ਖਤਮ ਕੀਤੀ ਜਾਵੇਗੀ ।
ਮੀਟਿੰਗ ਸਾਰੇ ਹਿੱਸੇਦਾਰਾਂ ਦੀ ਇਸ ਰਾਏ ਨਾਲ ਸਮਾਪਤ ਹੋਈ ਕਿ ਉਹ ਸਾਰੇ ਵਾਤਾਵਰਨ ਪੱਖੀ ਪਰਾਲੀ ਪ੍ਰਬੰਧਨ ਨੂੰ ਲਾਗੂ ਕਰਨ ਵਿੱਚ ਪੂਰਾ ਸਹਯੋਗ ਦੇਣਗੇ
ਮੀਟਿੰਗ ਸਾਰੇ ਹਿੱਸੇਦਾਰਾਂ ਦੀ ਇਸ ਰਾਏ ਨਾਲ ਸਮਾਪਤ ਹੋਈ ਕਿ ਉਹ ਸਾਰੇ ਵਾਤਾਵਰਨ ਪੱਖੀ ਪਰਾਲੀ ਪ੍ਰਬੰਧਨ ਨੂੰ ਲਾਗੂ ਕਰਨ ਵਿੱਚ ਪੂਰਾ ਸਹਯੋਗ ਦੇਣਗੇ । ਬੈਂਬੀ ਅਤੇ ਅੱਤਰੀ ਨੇ ਕਿਸਾਨਾਂ-ਉਦਯੋਗਪਤੀਆਂ ਅਤੇ ਬੇਲਰ ਮਾਲਕਾਂ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਵਾਤਾਵਰਨ ਅਤੇ ਜਨਤਕ ਸਿਹਤ ਦੀ ਰੱਖਿਆ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ । ਮੀਟਿੰਗ ਵਿੱਚ ਵੱਖ-ਵੱਖ ਉਦਯੋਗਿਕ ਯੂਨਿਟਾਂ ਦੇ ਨੁਮਾਇੰਦੇ, ਬੇਲਰ ਮਾਲਕ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
Read More : ਵਧੀਕ ਡਿਪਟੀ ਕਮਿਸ਼ਨਰ ਵਲੋਂ ਕੰਬਾਈਨ ਮਾਲਕਾਂ ਨਾਲ ਮੀਟਿੰਗ