ਗੁਰਦਾਸਪੁਰ, 12 ਜੁਲਾਈ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਵਲੋਂ ਸ਼ੁਰੂ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ (Zero tolerance policy) ਤਹਿਤ ਲਗਾਤਾਰ ਕਾਰਵਾਈ ਜਾਰੀ ਰੱਖਣ ਤਹਿਤ ਗੁਰਦਾਸਪੁਰ ਦੇ ਪੁਲਸ ਸਾਂਝ ਕੇਂਦਰਾਂ (Police Liaison Centers) ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਉਕਤ ਮਹਿਲਾ ਇੰਸਪੈਕਟਰ ਖਿ਼ਲਾਫ਼ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗਣ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।
ਇੰਸਪੈਕਟਰ ਅਧੀਨ ਹਨ ਗੁਰਦਾਸਪੁਰ ਦੇ 13 ਪੁਲਸ ਸਾਂਝ ਕੇਂਦਰ
ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਇੰਦਰਬੀਰ (Inspector Inderbir) ਕੌਰ ਅਧੀਨ ਗੁਰਦਾਸਪੁਰ ਦੇ 13 ਪੁਲਸ ਸਾਂਝ ਕੇਂਦਰ ਸਨ । ਸਾਂਝ ਕੇਂਦਰਾਂ ਦੇ ਕਰਮਚਾਰੀਆਂ ਵੱਲੋਂ ਇੰਦਰਬੀਰ ਕੌਰ `ਤੇ ਉਨ੍ਹਾਂ ਤੋਂ ਪੈਸੇ ਲੈਣ ਦੇ ਦੋਸ਼ ਲਗਾਏ ਜਾਣ ਦੇ ਚਲਦਿਆਂ ਪੁਲਸ ਵਲੋਂ ਇੰਦਰਬੀਰ ਕੌਰ ਖਿ਼ਲਾਫ਼ ਸਖ਼ਤ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।
Read More : ਬੈਂਗੁਲਰੂ ਪੁਲਸ ਨੇ ਕੀਤਾ ਔਰਤਾਂ ਦੀ ਨਿੱਜੀ ਤਸਵੀਰਾਂ ਅਪਲੋਡ ਕਰਨ ਵਾਲੇ ਨੂੰ ਗ੍ਰਿਫ਼ਤਾਰ