ਪਰਾਲੀ ਸਾੜਨ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ

0
21
Deputy Commissioner

ਪਟਿਆਲਾ 19 ਸਤੰਬਰ 2025 : ਪਰਾਲੀ ਸਾੜਨ ਦੀ ਰੋਕਥਾਮ (Prevention of stubble burning) ਅਤੇ ਨਿਗਰਾਨੀ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ ਕਿ ਕਿਸਾਨਾਂ ਵਿੱਚ ਜਾਗਰੁਕਤਾ ਵਧਾਈ ਜਾਵੇ ਅਤੇ ਉਹਨਾਂ ਨੂੰ ਪਰਾਲੀ ਦੀ ਆਧੁਨਿਕ ਸੰਭਾਲ ਬਾਰੇ ਵੀ ਜਾਣੂ ਕਰਵਾਇਆ ਜਾਵੇ । ਉਹਨਾਂ ਕਿਹਾ ਕਿ ਸੁਪਰ ਐਸ. ਐਮ. ਐਸ. ਮਸ਼ੀਨਾਂ ਅਤੇ ਸੁਪਰ ਸੀਡਰ ਮਸ਼ੀਨਾਂ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ ।

ਅਧਿਕਾਰੀ ਪਿੰਡ ਪੱਧਰ ‘ ਤੇ ਜਾ ਕੇ ਕਿਸਾਨਾਂ ਨਾਲ ਕਰਨ ਸਿੱਧਾ ਰਾਬਤਾਡਾ. ਪ੍ਰੀਤੀ ਯਾਦਵ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨਾ ਸਾੜਨ (Do not burn stubble) ਸਬੰਧੀ ਨੋਡਲ ਅਧਿਕਾਰੀ, ਤਹਿਸੀਲਦਾਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਸਹਾਇਕ ਰਜਿਸਟਰਾਰ, ਖੇਤੀਬਾੜੀ ਅਫ਼ਸਰ ਅਤੇ ਪੁਲਿਸ ਅਧਿਕਾਰੀ ਪਿੰਡਾਂ ‘ ਚ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ ਅਤੇ ਕਿਸਾਨਾਂ ਨੂੰ ਜਾਗਰੂਕ ਕਰਨਗੇ ।

ਕਿਸਾਨਾਂ ਨੂੰ ਆਧੁਨਿਕ ਉਪਕਰਨਾਂ ਬਾਰੇ ਜਾਗਰੁਕ ਕਰਨ ‘ ਤੇ ਜ਼ੋਰ

ਉਹਨਾਂ ਸਾਰੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਹਨਾਂ ਨੂੰ ਪਰਾਲੀ ਦੇ ਵਿਕਲਪ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉਹਨਾਂ ਨੂੰ ਦੱਸਿਆ ਜਾਵੇ ਕਿ ਹਵਾ ਪ੍ਰਦੂਸ਼ਣ (Air pollution) ਨੂੰ ਰੋਕਣ ਅਤੇ ਜਨਤਕ ਸਿਹਤ ਦੀ ਰੱਖਿਆ ਲਈ ਕਿਸਾਨਾਂ ਦਾ ਸਹਿਯੋਗ ਬਹੁਤ ਜਰੂਰੀ ਹੈ । ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਐਸ. ਡੀ. ਐਮ. ਅਸ਼ੋਕ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ ।

Read More : ਪਰਾਲੀ ਪ੍ਰਬੰਧਨ ਮਸ਼ੀਨਰੀ ਸਬੰਧੀ ਸਿਖਲਾਈ ਪ੍ਰੋਗਰਾਮ ਆਯੋਜਿਤ

LEAVE A REPLY

Please enter your comment!
Please enter your name here