ਫੁਟਪਾਥਾਂ ‘ਤੇ ਦੁਕਾਨਾਂ ਮੂਹਰੇ ਵਧਾ ਕੇ ਰੱਖਿਆ ਸਮਾਨ ਵੀ ਹਟਾਉਣ ਦੇ ਨਿਰਦੇਸ਼

0
29
shops on footpaths

ਪਟਿਆਲਾ, 14 ਜੁਲਾਈ 2025 : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਏ. ਡੀ. ਸੀ. ਨਵਰੀਤ ਕੌਰ ਸੇਖੋਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਤੇ ਨਗਰ ਨਿਗਮ ਦੀ ਹਦੂਦ ਅੰਦਰ ਸੜਕਾਂ ਦੇ ਕਿਨਾਰਿਆਂ ਅਤੇ ਫੁਟਪਾਥਾਂ ਤੋਂ ਨਜਾਇਜ਼ ਕਬਜ਼ੇ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਵਧਾ ਕੇ ਬਾਹਰ ਰੱਖਿਆ ਜਾਂਦਾ ਹੈ, ਆਪਣੀਆਂ ਫਲੈਕਸਾਂ ਜਾਣ ਬੁੱਝਕੇ ਦੁਕਾਨਾਂ ਦੇ ਬਾਹਰ ਰੱਖੀਆਂ ਜਾਂਦੀਆਂ ਹਨ, ਫੁਟਪਾਥਾਂ ‘ਤੇ ਰੇਹੜੀਆਂ ਤੇ ਖੋਖੇ, ਫੜੀਆਂ ਲਗਾਈਆਂ ਜਾਂਦੀਆਂ ਅਤੇ ਵਹੀਕਲ ਵੀ ਰਸਤੇ ਵਿੱਚ ਗ਼ਲਤ ਢੰਗ ਨਾਲ ਪਾਰਕ ਕੀਤੇ ਜਾਂਦੇ ਹਨ । ਅਜਿਹਾ ਹੋਣ ਨਾਲ ਰਸਤੇ ਭੀੜੇ ਤੇ ਤੰਗ ਹੋ ਜਾਂਦੇ ਹਨ ਅਤੇ ਆਮ ਲੋਕਾਂ ਨੂੰ ਆਵਾਜਾਈ ਵਿੱਚ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ।

ਏ. ਡੀ. ਸੀ. ਵੱਲੋਂ ਪਾਸ ਹੁਕਮਾਂ ਮੁਤਾਬਕ ਅਜਿਹਾ ਹੋਣ ਨਾਲ ਟ੍ਰੈਫਿਕ ਵਿਵਸਥਾ ਵਿੱਚ ਵਿਘਨ ਪੈਂਦਾ ਹੈ ਤੇ ਘੰਟਿਆਂ ਬੱਧੀ ਜਾਮ ਲੱਗ ਜਾਂਦੇ ਹਨ ਅਤੇ ਇਸ ਕਾਰਨ ਰਾਹਗੀਰਾਂ ਤੇ ਆਮ ਲੋਕਾਂ ਦਰਮਿਆਨ ਆਪਸੀ ਲੜਾਈ ਝਗੜੇ ਦਾ ਮਾਹੌਲ ਬਣ ਜਾਂਦਾ ਹੈ, ਇਹ ਹਾਲਤ ਪੈਦਲ ਚੱਲਣ ਵਾਲਿਆਂ ਲਈ ਦਰਘਟਨਾਗ੍ਰਸਤ ਹੋਣ ਅਤੇ ਹੋਰ ਛੋਟੇ ਜੁਰਮਾਂ ਦੇ ਵਾਧੇ ਲਈ ਅਨਕੂਲ ਹੋ ਜਾਂਦੇ ਹਨ ਅਤੇ ਅਜਿਹੀ ਸਥਿਤੀ ਕਾਰਨ ਜ਼ਿਲ੍ਹੇ ਵਿੱਚ ਅਮਨ ਕਾਨੂੂੰਨ ਦੀ ਸਥਿਤੀ ਵੀ ਵਿਗੜਨ ਦਾ ਖ਼ਤਰਾ ਬਣਿਆ ਰਹਿੰਦਾ ਹੈ ।

ਦੁਕਾਨਦਾਰਾਂ ਵਲੋਂ ਆਪਣੇ ਹੋਰਡਿੰਗ ਤੇ ਸਾਇਨ ਬੋਰਡ ਤੇ ਫਲੈਕਸਾਂ ਅਤੇ ਆਪਣਾ ਸਮਾਨ ਸੜਕਾਂ ‘ਤੇ ਅੱਗੇ ਵਧਾ ਕੇ ਨਾ ਰੱਖਿਆ ਜਾਵੇ। ਵਹੀਕਲ ਤੇ ਸਾਰੇ ਵਾਹਨ ਨਿਰਧਾਰਤ ਕੀਤੇ ਪਾਰਕਿੰਗ ਸਥਾਨਾਂ ‘ਤੇ ਹੀ ਖੜ੍ਹੇ ਕੀਤੇ ਜਾਣ । ਇਹ ਹੁਕਮ ਜ਼ਿਲ੍ਹਾ ਪੁਲਿਸ, ਆਰ. ਟੀ. ਓ. ਤੇ ਨਗਰ ਨਿਗਮ ਵੱਲੋਂ ਆਪਣੇ ਖੇਤਰਾਂ ਵਿੱਚ ਸਖ਼ਤੀ ਨਾਲ ਲਾਗੂ ਕਰਵਾਏ ਜਾਣਗੇ ।

Read More : ਫਰੀਦਕੋਟ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਸਥਾਪਿਤ : ਜ਼ਿਲ੍ਹਾ ਮੈਜਿਸਟ੍ਰੇਟ

LEAVE A REPLY

Please enter your comment!
Please enter your name here