ਤਰਨਤਾਰਨ ਵਿੱਚ ਅੰਤਰਰਾਸ਼ਟਰੀ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼: 2 ਗ੍ਰਿਫ਼ਤਾਰ, 6 ਪਿਸਤੌਲ ਬਰਾਮਦ

0
240

ਤਰਨਤਾਰਨ, 5 ਜੂਨ 2025 – ਤਰਨਤਾਰਨ ਪੁਲਿਸ ਵੱਲੋਂ ਖ਼ੁਫ਼ੀਆ ਸੂਚਨਾ ‘ਤੇ ਕਾਰਵਾਈ ਕਰਦੇ ਹੋਏ, ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਪਿੰਡ ਲਖਨਾ ਤੋਂ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਛੇ ਆਧੁਨਿਕ ਹਥਿਆਰਾ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਬਰਾਮਦਗੀ: ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਨ੍ਹਾਂ ਗੁਪਤ ਟਿਕਾਣਿਆਂ ਬਾਰੇ ਜਾਣਕਾਰੀ ਦਿੱਤੀ ਜਿੱਥੇ ਹਥਿਆਰ ਲੁਕਾਏ ਗਏ ਸਨ। ਪੁਲਿਸ ਨੇ ਛਾਪਾ ਮਾਰਿਆ ਅਤੇ 6 ਪਿਸਤੌਲ ਬਰਾਮਦ ਕੀਤੇ। ਇਨ੍ਹਾਂ ਵਿੱਚ PX5 .30 ਪਿਸਤੌਲ ਅਤੇ ਚਾਰ 9MM ਗਲੌਕ ਪਿਸਤੌਲ ਸ਼ਾਮਲ ਹਨ। ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀਆਈਏ ਤਰਨਤਾਰਨ ਨੂੰ ਸੂਚਨਾ ਮਿਲੀ ਸੀ। ਇਸ ਗਿਰੋਹ ਦੇ ਮੈਂਬਰ ਡਰੋਨ ਰਾਹੀਂ ਪਾਕਿਸਤਾਨ ਤੋਂ ਹਥਿਆਰ ਮੰਗਵਾਉਂਦੇ ਸਨ। ਟੀਮ ਨੇ ਡੀਐਸਪੀ ਇਨਵੈਸਟੀਗੇਸ਼ਨ ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਹੇਠ ਕਾਰਵਾਈ ਕੀਤੀ। ਦੋਵੇਂ ਮੁਲਜ਼ਮਾਂ ਨੂੰ ਇਲਾਕੇ ਵਿੱਚ ਸਥਾਪਤ ਇੱਕ ਚੈੱਕ ਪੋਸਟ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਹਥਿਆਰ ਕਿੱਥੋਂ ਅਤੇ ਕਿਸ ਨੂੰ ਸਪਲਾਈ ਕੀਤੇ ਗਏ ਸਨ। ਪੁੱਛਗਿੱਛ ਦੌਰਾਨ, ਇਸ ਨੈੱਟਵਰਕ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਹਥਿਆਰ ਬਰਾਮਦ ਹੋਣ ਦੀ ਸੰਭਾਵਨਾ ਹੈ। ਪੰਜਾਬ ਪੁਲਿਸ ਅਜਿਹੇ ਮਾਡਿਊਲਾਂ ਨੂੰ ਬੇਅਸਰ ਕਰਨ ਅਤੇ ਰਾਜ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

LEAVE A REPLY

Please enter your comment!
Please enter your name here