International Shooter ਨਮਨਵੀਰ ਬਰਾੜ ਨੇ ਕੀਤੀ ਖੁਦਕੁਸ਼ੀ

0
80

ਮੋਹਾਲੀ ਦੇ ਵਸਨੀਕ ਅਤੇ ਅੰਤਰਰਾਸ਼ਟਰੀ ਪੱਧਰ ਦੇ ਸ਼ੂਟਰ ਨਮਨਵੀਰ ਸਿੰਘ ਬਰਾੜ ਨੇ ਅੱਜ ਸਵੇਰੇ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਇਸ ਸੰਬੰਧ ‘ਚ ਪੁਲਿਸ ਵੱਲੋਂ ਧਾਰਾ-174 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਨਮਨਵੀਰ ਸਿੰਘ ਬਰਾੜ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾਇਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਦੋਂ ਉਹ ਨਮਨਵੀਰ ਦੇ ਕਮਰੇ ‘ਚ ਗਏ ਤਾਂ ਤੁਰੰਤ ਉਹ ਉਸ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਲੈ ਗਏ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਅਜੇ ਪਰਿਵਾਰ ਵਾਲਿਆਂ ਦਾ ਇਹੀ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਸੰਬੰਧੀ ਕਿਸੇ ‘ਤੇ ਕੋਈ ਸ਼ੱਕ ਨਹੀਂ ਹੈ ਪਰ ਅਸਲ ਗੱਲ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ ਕਿ ਇਸ ਸ਼ੂਟਰ ਨੇ ਖ਼ੁਦਕੁਸ਼ੀ ਕਿਉਂ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਨਮਨਵੀਰ ਸਿੰਘ 28 ਸਾਲ ਦਾ ਸੀ ਅਤੇ ਉਹ ਮੋਹਾਲੀ ਦੇ ਸੈਕਟਰ-71 ਵਿਚ ਆਪਣੇ ਮਾਤਾ-ਪਿਤਾ ਅਤੇ ਪਤਨੀ ਨਾਲ ਰਹਿ ਰਿਹਾ ਸੀ। ਉਸ ਦੀ ਪਤਨੀ ਗਰਭਵਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਉਪ ਪਲਿਸ ਕਪਤਾਨ, ਮੋਹਾਲੀ ਗੁਰਸ਼ੇਰ ਸਿੰਘ ਸੰਧੂ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਨਮਨਵੀਰ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਨਮਨਵੀਰ ਸਿੰਘ ਬਰਾੜ ਕਈ ਰਾਸ਼ਟਰੀ ਇਨਾਮ ਜਿੱਤ ਚੁੱਕਿਆ ਹੈ।

ਸ਼ੂਟਰ ਨਮਨਵੀਰ ਸਿੰਘ ਬਰਾੜ ਨੇ ਸਾਲ 2015 ਵਿੱਚ ਹੋਈਆਂ ਵਰਲਡ ਯੂਨੀਵਰਸਿਟੀ ਖੇਡਾਂ ਦੌਰਾਨ ਕਾਂਸੀ ਦਾ ਤਗਮਾ ਜਿੱਤਿਆ ਸੀ।ਇਹ ਖੇਡਾਂ ਸਾਊਥ ਕੋਰੀਆ ਵਿੱਚ ਹੋਈਆਂ ਸਨ। ਉਸਨੇ ਇਸ ਤੋਂ ਪਹਿਲਾਂ ਇੰਡੀਅਨ ਯੂਨੀਵਰਸਿਟੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ, ਜਿੱਥੋਂ ਉਸਨੂੰ ਵਿਸ਼ਵ ਯੂਨੀਵਰਸਿਟੀ ਖੇਡਾਂ ਵਿੱਚ ਰਾਸ਼ਟਰ ਦੀ ਨੁਮਾਇੰਦਗੀ ਕਰਨ ਲਈ ਚੁਣਿਆ ਗਿਆ ਸੀ। ਨਮਨਵੀਰ ਪਟਿਆਲਾ ਦੇ ਮੋਤੀ ਬਾਗ ਸ਼ੂਟਿੰਗ ਰੇਂਜ ਵਿੱਚ ਅਭਿਆਸ ਕਰਦਾ ਸੀ।ਇਸ ਦੇ ਨਾਲ ਹੀ ਉਸਨੇ ਕੁੱਝ ਸਾਲ ਪਹਿਲਾਂ ਮਾਸਟਰ ਮੀਟ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਵੀ ਜਿੱਤਿਆ ਸੀ।

LEAVE A REPLY

Please enter your comment!
Please enter your name here