ਲਖਨਊ ਸੁਪਰ ਜਾਇੰਟਸ ਨੇ IPL 2022 ਦੇ 37ਵੇਂ ਮੈਚ ‘ਚ ਮੁੰਬਈ ਇੰਡੀਅਨਜ਼ ਨੂੰ ਹਰਾ ਕੇ ਟਾਪ 4 ‘ਚ ਪ੍ਰਵੇਸ਼ ਕਰ ਲਿਆ ਹੈ। ਕੇਐੱਲ ਰਾਹੁਲ ਦੀ ਅਗਵਾਈ ਵਾਲੀ ਲਖਨਊ ਨੇ ਪੰਜ ਵਾਰ ਦੀ ਚੈਂਪੀਅਨ ਮੁੰਬਈ ਨੂੰ 36 ਦੌੜਾਂ ਦੇ ਫਰਕ ਨਾਲ ਹਰਾਇਆ। ਇਹ ਲਖਨਊ ਦੀ 8 ਮੈਚਾਂ ਵਿੱਚ 5ਵੀਂ ਜਿੱਤ ਹੈ।
ਇਸ ਮੈਚ ‘ਚ ਮੁੰਬਈ ਨੂੰ 36 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਮੁੰਬਈ ਦੀ ਇਸ ਸੀਜ਼ਨ ‘ਚ ਇਹ ਲਗਾਤਾਰ 8ਵੀਂ ਹਾਰ ਹੈ। ਮੁੰਬਈ ‘ਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੇਐਲ ਰਾਹੁਲ ਦੇ ਸੈਂਕੜੇ ਦੀ ਬਦੌਲਤ ਲਖਨਊ ਨੇ 6 ਵਿਕਟਾਂ ਦੇ ਨੁਕਸਾਨ ‘ਤੇ 168 ਦੌੜਾਂ ਬਣਾਈਆਂ। ਜਵਾਬ ‘ਚ ਮੁੰਬਈ ਦੀ ਟੀਮ 20 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 132 ਦੌੜਾਂ ਹੀ ਬਣਾ ਸਕੀ। ਰੋਹਿਤ ਸ਼ਰਮਾ ਤੇ ਤਿਲਕ ਵਰਮਾ ਤੋਂ ਇਲਾਵਾ ਮੁੰਬਈ ਦੇ ਸਾਰੇ ਬੱਲੇਬਾਜ਼ ਫਲੌਪ ਰਹੇ ਤੇ ਟੀਮ ਹਾਰ ਗਈ।