ਐਸ ਏ ਐਸ ਨਗਰ: ਇੰਡੀਅਨ ਪ੍ਰੀਮੀਅਰ ਲੀਗ (IPL) ਦੇ 18ਵੇਂ ਸੀਜ਼ਨ ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਖੇਡੇ ਜਾਣਗੇ। ਦਿਨ ਦੇ ਦੂਜੇ ਮੈਚ ਵਿੱਚ ਪੰਜਾਬ ਕਿੰਗਜ਼ (PBKS) ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ ਹੋਵੇਗਾ। ਇਹ ਮੈਚ ਪੰਜਾਬ ਦੇ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ ਨੂੰ ਨੋ-ਡਰੋਨ ਅਤੇ ਨੋ ਫਲਾਈ ਜ਼ੋਨ ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਵਿੱਚ 05 ਅਪ੍ਰੈਲ, 08 ਅਪ੍ਰੈਲ, 15 ਅਪ੍ਰੈਲ ਅਤੇ 20 ਅਪ੍ਰੈਲ 2025 ਵਾਲੇ ਆਈ.ਪੀ.ਐਲ. ਮੈਚਾਂ ਦੀ ਮਿਤੀ ਤੱਕ ਉਕਤ ਏਰੀਏ ਵਿੱਚ ਲਾਗੂ ਰਹਿਣਗੇ।