ਵੱਡੀ ਖਬਰ: ਕਿਸਾਨ ਆਗੂ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਤੋਂ ਖਨੌਰੀ ਬਾਰਡਰ ਤੋਂ ਭੁੱਖ ਹੜਤਾਲ ਸ਼ੁਰੂ ਕਰਨਾ ਸੀ।ਪਰ ਉਸ ਤੋਂ ਪਹਿਲਾ ਹੀ ਪੁਲਿਸ ਨੇ ਉਹਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਜਗਜੀਤ ਸਿੰਘ ਡੱਲੇਵਾਲ ਨੇ 4 ਨਵੰਬਰ ਨੂੰ ਹੀ ਮਰਨ ਵਰਤ ਤੇ ਬੈਠਣ ਦਾ ਐਲਾਨ ਕਰ ਦਿੱਤਾ ਸੀ।
ਇਸ ਬਾਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੱਤੀ ਕਿ “ਡੱਲੇਵਾਲ ਨੂੰ ਸੋਮਵਾਰ ਰਾਤ ਕਰੀਬ 2 ਵਜੇ ਖਨੌਰੀ ਸਰਹੱਦ ਤੋਂ ਹਿਰਾਸਤ ‘ਚ ਲਿਆ ਗਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਡੱਲੇਵਾਲ ਨੂੰ ਹਿਰਾਸਤ ‘ਚ ਲੈਣ ਵਾਲੇ ਪੁਲਿਸ ਵਾਲੇ ਹਿੰਦੀ ਬੋਲ ਰਹੇ ਸਨ।”ਕਿਸਾਨ ਆਗੂ ਪੰਧੇਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ‘ਤੇ ਜ਼ੁਲਮ ਢਾਹ ਰਹੀ ਹੈ।