ਵੱਡਾ ਹਾ/ਦਸਾ: ਇੱਟਾਂ ਨਾਲ ਭਰੀ ਟਰਾਲੀ ਨਾਲ ਟਕਰਾਈ ਬੱਸ, ਡਰਾਈਵਰ ਸਮੇਤ 2 ਦੀ ਮੌਤ, ਕਈ ਸਵਾਰੀਆਂ ਜ਼ਖਮੀ
ਜਲੰਧਰ ‘ਚ ਅੱਜ ਤੜਕੇ ਭਿਆਨਕ ਹਾਦਸਾ ਵਾਪਰਿਆ ਜਿਸ ‘ਚ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਇਹ ਹਾਦਸਾ ਜਲੰਧਰ ਦੇ ਕਸਬਾ ਭੋਗਪੁਰ ਦੇ ਕਾਲਾ ਬੱਕਰਾ ਇਲਾਕੇ ਵਿਖੇ ਵਾਪਰਿਆ ਜਿਥੇ ਕਿ ਜੰਮੂ ਜਾ ਰਹੀ ਸੈਲਾਨੀਆਂ ਨਾਲ ਭਰੀ ਬੱਸ ਇੱਟਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ 2 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਲੋਕ ਗੰਭੀਰ ਜ਼ਖਮੀ ਹੋ ਗਏ। ਸਾਰਿਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ।
ਮ੍ਰਿਤਕਾਂ ‘ਚ ਬੱਸ ਚਾਲਕ ਸਮੇਤ 2 ਵਿਅਕਤੀ ਸ਼ਾਮਿਲ
ਹਾਦਸੇ ਦੀ ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ ਦੀਆਂ ਟੀਮਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਸਭ ਤੋਂ ਪਹਿਲਾਂ ਇਲਾਕਾ ਥਾਣਾ ਭੋਗਪੁਰ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਨਾਲ ਹੀ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਬੱਸ ਚਾਲਕ ਸੁਖਵੰਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਰਿਆਸੀ, ਜੰਮੂ-ਕਸ਼ਮੀਰ ਅਤੇ ਯਾਤਰੀ ਕੁਲਦੀਪ ਸਿੰਘ ਵਾਸੀ ਉੱਤਮ ਨਗਰ, ਦਿੱਲੀ ਵਜੋਂ ਹੋਈ ਹੈ।ਜ਼ਖ਼ਮੀ ਵਿਅਕਤੀ ਜਲੰਧਰ ਦੇ ਜੌਹਲ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਫਿਲਹਾਲ ਹਾਦਸੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕਰੇਗੀ।
ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ, ਜਿੱਤਿਆ ਖ਼ਿਤਾਬੀ ਮੁਕਾਬਲਾ