ਸੰਘਣੀ ਧੁੰਦ ਕਾਰਨ ਭਿੜੀਆਂ ਦੋ ਬੱਸਾਂ, ਪੁਲ ਦੀ ਰੇਲਿੰਗ ਤੋੜ ਕੇ ਹੇਠਾਂ ਲਟਕੀ ਬੱਸ
ਜਲੰਧਰ ‘ਚ ਸੰਘਣੀ ਧੁੰਦ ਕਾਰਨ ਦੋ ਬੱਸਾਂ ਆਪਸ ‘ਚ ਟਕਰਾ ਗਈਆਂ। ਇਸ ਕਾਰਨ ਕਰੀਬ 2 ਤੋਂ 3 ਯਾਤਰੀ ਜ਼ਖਮੀ ਹੋ ਗਏ। ਇਹ ਘਟਨਾ ਜਲੰਧਰ-ਲੁਧਿਆਣਾ ਹਾਈਵੇ ‘ਤੇ ਫਿਲੌਰ ਕਸਬੇ ਦੇ ਅੰਬੇਡਕਰ ਫਲਾਈਓਵਰ ‘ਤੇ ਵਾਪਰੀ। ਇਨ੍ਹਾਂ ਵਿੱਚੋਂ ਇੱਕ ਬੱਸ ਟੱਕਰ ਲੱਗਣ ਤੋਂ ਬਾਅਦ ਪੁਲ ਦੀ ਰੇਲਿੰਗ ਤੋੜ ਕੇ ਹੇਠਾਂ ਲਟਕ ਗਈ। ਇਸ ਦੇ ਨਾਲ ਹੀ ਦੂਜੀ ਬੱਸ ਡਿਵਾਈਡਰ ‘ਤੇ ਚੜ੍ਹ ਕੇ ਨੁਕਸਾਨੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਫਿਲੌਰ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲੀਸ ਨੇ ਨੁਕਸਾਨੀਆਂ ਬੱਸਾਂ ਨੂੰ ਪਾਸੇ ਕਰ ਦਿੱਤਾ ਅਤੇ ਹਾਈਵੇਅ ’ਤੇ ਆਵਾਜਾਈ ਨੂੰ ਸੁਚਾਰੂ ਕਰਵਾਇਆ।
ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਜਾਂਚ ਲਈ ਮੌਕੇ ‘ਤੇ ਪਹੁੰਚੇ ਏਐਸਆਈ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ 7 ਵਜੇ ਦੇ ਕਰੀਬ ਵਾਪਰਿਆ। ਸੰਘਣੀ ਧੁੰਦ ਕਾਰਨ ਬੱਸਾਂ ਆਪਸ ਵਿੱਚ ਟਕਰਾ ਗਈਆਂ। ਪ੍ਰਾਈਵੇਟ ਬੱਸ ਨੇ ਯੂਪੀ ਰੋਡਵੇਜ਼ ਦੀ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਸੀ। ਇਸ ਘਟਨਾ ਵਿੱਚ ਕੋਈ ਵੀ ਯਾਤਰੀ ਗੰਭੀਰ ਜ਼ਖਮੀ ਨਹੀਂ ਹੋਇਆ ਹੈ।
ਦੁਨੀਆ ਦੇ ਕਰੋੜਾਂ ਕੰਪਿਊਟਰ ਹੋ ਜਾਣਗੇ ‘ਕਬਾੜ’, ਮਾਈਕ੍ਰੋਸਾਫਟ ਚੁੱਕਣ ਜਾ ਰਿਹਾ ਵੱਡਾ ਕਦਮ