ਜਲੰਧਰ ਦੇ ਆਨੰਦ ਨਗਰ ਰਿਹਾਇਸ਼ੀ ਇਲਾਕੇ ‘ਚ ਬਣੀ ਆਈਸ ਫੈਕਟਰੀ ‘ਚ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋ ਗਈ ਹੈ। ਜਿਸ ਨਾਲ ਇਲਾਕਾ ਨਿਵਾਸੀਆਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਸ ਦੀ ਟੀਮ ਮੌਕੇ ‘ਤੇ ਪਹੁੰਚ ਗਈ।
ਫਾਇਰ ਵਿਭਾਗ ਦੇ ਕਰਮਚਾਰੀ ਮੌਕੇ ‘ਤੇ ਮੌਜੂਦ
ਲੋਕਾਂ ਦਾ ਦੋਸ਼ ਹੈ ਕਿ ਫੈਕਟਰੀ ਮਾਲਕ ਦੇ ਲਾਇਸੈਂਸ ਦੀ ਮਿਆਦ ਵੀ ਖਤਮ ਹੋ ਚੁੱਕੀ ਸੀ ਪਰ ਇਸ ਦੇ ਬਾਵਜੂਦ ਫੈਕਟਰੀ ਨੂੰ ਰਿਹਾਇਸ਼ੀ ਖੇਤਰ ਵਿੱਚ ਚਲਾਇਆ ਜਾ ਰਿਹਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਬੀਤੇ ਕੱਲ੍ਹ ਅਧਿਕਾਰੀ ਫੈਕਟਰੀ ਦੀ ਚੈਕਿੰਗ ਕਰਨ ਆਏ ਸਨ। ਜਿਸ ਤੋਂ ਬਾਅਦ ਅੱਜ ਫੈਕਟਰੀ ਕਰਮਚਾਰੀਆਂ ਵੱਲੋਂ ਗੈਸ ਛੱਡੀ ਜਾ ਰਹੀ ਹੈ। ਇਸ ਦੌਰਾਨ ਅਚਾਨਕ ਗੈਸ ਲੀਕ ਹੋ ਗਈ। ਜਿਸ ਤੋਂ ਬਾਅਦ ਤੁਰੰਤ ਨੋਡਲ ਅਫਸਰ ਨੂੰ ਗੈਸ ਲੀਕ ਹੋਣ ਦੀ ਸੂਚਨਾ ਦਿੱਤੀ ਗਈ। ਫਿਲਹਾਲ ਫਾਇਰ ਵਿਭਾਗ ਦੇ ਕਰਮਚਾਰੀ ਗੈਸ ਲੀਕੇਜ ਨੂੰ ਰੋਕਣ ਲਈ ਕੰਮ ਕਰ ਰਹੇ ਹਨ।