ਜਲੰਧਰ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌ.ਤ, ਸ਼ੀਤਲ ਅੰਗੁਰਾਲ ਨੇ ਮ੍ਰਿ/ਤਕ ਦੇ ਘਰ ਪਹੁੰਚ ਵੰਡਾਇਆ ਦੁੱਖ
ਜਲੰਧਰ ਦੇ ਭਾਰਗਵ ਕੈਂਪ ਨੇੜੇ ਬੀਤੀ ਦੇਰ ਰਾਤ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਾਰਸ ਭਗਤ ਵਾਸੀ ਬਸਤੀ ਬਾਵਾ ਖੇਲ ਦੇ ਮੁਹੱਲਾ ਰਾਜ ਨਗਰ ਵਜੋਂ ਹੋਈ ਹੈ ਜਿਸ ਦੀ ਉਮਰ ਸਿਰਫ਼ 21 ਸਾਲ ਸੀ। ਨਸ਼ੇ ਕਾਰਨ ਨੌਜਵਾਨ ਦੀ ਸਿਹਤ ਵਿਗੜ ਗਈ ਸੀ, ਜਿਸ ਨੂੰ ਬੀਤੇ ਦਿਨ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਅਤੇ ਬੀਤੀ ਰਾਤ ਉਸਨੇ ਦਮ ਤੋੜ ਦਿੱਤਾ। ਨੌਜਵਾਨ ਦੀ ਮੌਤ ਤੋਂ ਬਾਅਦ ਸਾਬਕਾ ਵਿਧਾਇਕ ਅਤੇ ਸੀਨੀਅਰ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੌਜਵਾਨ ਦੇ ਘਰ ਪੁੱਜੇ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਨਸ਼ਾ ਤਸਕਰਾਂ ਖਿਲਾਫ ਕਾਰਵਾਈ ਦੀ ਮੰਗ
ਇਸ ਮੌਕੇ ਸ਼ੀਤਲ ਅੰਗੁਰਾਲ ਨੇ ਸੂਬਾ ਸਰਕਾਰ ਅਤੇ ਪੁਲਿਸ ਨੂੰ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਲਈ ਅਪੀਲ ਵੀ ਕੀਤੀ। ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ “ਪਰਿਵਾਰ ਨੇ ਅਪੀਲ ਕੀਤੀ ਹੈ ਕਿ ਉਹ ਪਾਰਸ ਦਾ ਅੰਤਿਮ ਸੰਸਕਾਰ ਉਦੋਂ ਤੱਕ ਨਹੀਂ ਕਰਨਗੇ ਜਦੋਂ ਤੱਕ ਕੋਈ ਸਰਕਾਰੀ ਨੁਮਾਇੰਦਾ ਜਾਂ ਪੁਲਿਸ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਦਾ ਭਰੋਸਾ ਨਹੀਂ ਦਿੰਦੀ। ਬੱਚੇ ਦੀ ਮੌਤ ਬਾਰੇ ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ‘ਚ ਕਾਫੀ ਰੋਸ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਅੱਜ ਯਾਨੀ ਸੋਮਵਾਰ ਨੂੰ ਕੈਂਪ ਬਾਜ਼ਾਰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਸਾਰੇ ਸਾਥੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਨ।”
5 ਫਰਵਰੀ ਨੂੰ ਛੁੱਟੀ ਦਾ ਐਲਾਨ; ਸਰਕਾਰੀ ਦਫ਼ਤਰ, ਵਿਦਿਅਕ ਅਦਾਰੇ ਰਹਿਣਗੇ ਬੰਦ