ਪੰਜਾਬ ‘ਚ ਇੱਕ ਹੋਰ ਐਨਕਾਉਂਟਰ; ਜਲੰਧਰ ’ਚ ਪੁਲਿਸ ਤੇ ਲਾਰੈਂਸ ਗੈਂ.ਗ ਦੇ ਗੁ/ਰਗਿਆਂ ਵਿਚਾਲੇ ਮੁ*ਠਭੇ.ੜ
ਜਲੰਧਰ ‘ਚ ਪੁਲਿਸ ਅਤੇ ਗੈਂਗਸਟਰ ਲਾਰੈਂਸ ਦੇ ਗੁੰਡਿਆਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।ਇਨ੍ਹਾਂ ਕੋਲੋਂ 3 ਹਥਿਆਰ ਅਤੇ ਕਈ ਕਾਰਤੂਸ ਵੀ ਬਰਾਮਦ ਹੋਏ ਹਨ।ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਉਨ੍ਹਾਂ ਨੂੰ ਹਥਿਆਰ ਰਿਕਵਰੀ ਲਈ ਲੈ ਕੇ ਗਈ ਸੀ। ਜਦੋਂ ਪੁਲਿਸ ਉਨ੍ਹਾਂ ਨੂੰ ਜਲੰਧਰ ਛਾਉਣੀ ਦੇ ਪਿੰਡ ਨੰਗਰ ਕਾਰਖਾ ਲੈ ਕੇ ਗਈ ਤਾਂ ਉਥੇ ਲੁਕਾਏ ਹਥਿਆਰ ਚੁੱਕਦੇ ਹੀ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਕਰਾਸ ਫਾਇਰਿੰਗ ਵਿੱਚ ਦੋਵੇਂ ਬਦਮਾਸ਼ਾਂ ਦੇ ਲੱਤਾਂ ਵਿੱਚ ਗੋਲੀਆਂ ਲੱਗੀਆਂ।
ਪੰਜਾਬ ਪੁਲਿਸ ਨੇ ਜਾਣਕਾਰੀ ਦਿੱਤੀ ਕਿ “ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋ ਜਲੰਧਰ ਵਿੱਚ ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋ ਉਨ੍ਹਾਂ ਦਾ ਕਾਫੀ ਪਿੱਛਾ ਕੀਤਾ ਗਿਆ ਅਤੇ ਗ੍ਰਿਫਤਾਰੀ ਦੌਰਾਨ ਗੋਲੀਬਾਰੀ ਵੀ ਹੋਈ। ਪਿੱਛਾ ਕਰਨ ਦੌਰਾਨ ਸ਼ੱਕੀਆਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ਤਾਂ ਪੁਲਿਸ ਨੇ ਜਵਾਬੀ ਕਾਰਵਾਈ ਵਿਚ ਗੋਲੀ ਚਲਾਈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਖਿਲਾਫ ਜਬਰੀ ਵਸੂਲੀ, ਕਤਲ, ਆਰਮਜ਼ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਸਮੇਤ ਕਈ ਮਾਮਲੇ ਦਰਜ ਹਨ। ਰਿਕਵਰੀ: 3 ਹਥਿਆਰ ਅਤੇ ਕਈ ਕਾਰਤੂਸ”
ਇਹ ਵੀ ਪੜੋ : ਸਾਬਕਾ MLA ਜੋਗਿੰਦਰ ਪਾਲ ਜੈਨ ਦਾ ਦਿਹਾਂਤ