ਜਲੰਧਰ, 18 ਮਾਰਚ: ਜਲੰਧਰ ‘ਚ ਅੱਜ ਯਾਨੀ ਮੰਗਲਵਾਰ ਸਵੇਰੇ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਵਿੱਚ ਸੋਸ਼ਲ ਮੀਡੀਆ ਪ੍ਰਭਾਵਕ/ਇਨਫਲੂਏਨਸਰ ਅਤੇ ਯੂਟਿਊਬਰ ਨਵਦੀਪ ਸਿੰਘ ਸੰਧੂ ਉਰਫ ਰੋਜਰ ਸੰਧੂ ਦੇ ਘਰ ਗ੍ਰਨੇਡ ਹਮਲੇ ਦਾ ਮੁਲਜ਼ਮ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਪੁਲੀਸ ਨੇ ਮੁਲਜ਼ਮ ਨੂੰ ਯਮੁਨਾਨਗਰ ਤੋਂ ਗ੍ਰਿਫ਼ਤਾਰ ਕੀਤਾ ਸੀ।
ਪੁਲੀਸ ’ਤੇ ਫਾਇਰਿੰਗ ਦੀ ਕੋਸ਼ਿਸ਼
ਜਾਣਕਾਰੀ ਮੁਤਾਬਕ ਜਲੰਧਰ ਦੇਹਾਤ ਪੁਲਸ ਨੇ ਰੋਜ਼ਰ ਸੰਧੂ ਦੇ ਘਰ ‘ਤੇ ਗ੍ਰਨੇਡ ਹਮਲੇ ਦੇ ਮਾਮਲੇ ‘ਚ ਯਮੁਨਾ ਨਗਰ ਦੇ ਪਿੰਡ ਸ਼ਾਦੀਪੁਰ ਨਿਵਾਸੀ ਹਾਰਦਿਕ ਨੂੰ ਗ੍ਰਿਫਤਾਰ ਕੀਤਾ ਹੈ। ਜਦੋਂ ਪੁਲੀਸ ਉਸ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਰਾਜਪੁਰ ਰਸੂਲਪੁਰ ਨੇੜੇ ਲੈ ਕੇ ਗਈ ਤਾਂ ਉਸ ਨੇ ਪੁਲੀਸ ’ਤੇ ਫਾਇਰਿੰਗ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਇਸ ‘ਚ ਹਾਰਦਿਕ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਹੈ।
ਕੈਬਨਿਟ ਮੰਤਰੀ ਧਾਲੀਵਾਲ ਅਤੇ ਈਟੀਓ ਦੀ ਹਾਜਰੀ ਵਿੱਚ ਕਰਮਜੀਤ ਸਿੰਘ ਰਿੰਟੂ ਨੇ ਨਗਰ ਸੁਧਾਰ ਟਰੱਸਟ ਦਾ ਸੰਭਾਲਿਆ ਅਹੁਦਾ
ਦੱਸਿਆ ਜਾ ਰਿਹਾ ਹੈ ਕਿ ਯਮੁਨਾ ਨਗਰ ਦੇ ਸ਼ਾਦੀਪੁਰ ਪਿੰਡ ਦਾ ਰਹਿਣ ਵਾਲਾ ਹਾਰਦਿਕ ਗੈਂਗਸਟਰ ਲਾਰੇਂਸ ਲਈ ਕੰਮ ਕਰਦਾ ਹੈ। ਇਹ ਮੁਕਾਬਲਾ ਰਾਜੇਪੁਰ ਬੱਲਾਂ ਨੇੜੇ ਹੋਇਆ। ਇਸ ਸਥਾਨ ਤੋਂ ਥੋੜ੍ਹੀ ਦੂਰੀ ‘ਤੇ ਇਨਫਲੂਏਨਸਰ ਦਾ ਘਰ ਹੈ, ਜਿੱਥੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ।