ਜਲੰਧਰ ਰਿਸ਼ਭ ਕਤਲ ਕੇਸ: ਮਨੂ ਕਪੂਰ ਅਤੇ ਸਾਥੀਆਂ ਖਿਲਾਫ ਐਫਆਈਆਰ ਦਰਜ
ਦੀਵਾਲੀ ਦੀ ਰਾਤ ਜਲੰਧਰ ਦੇ ਸਕਰੇ ਬਾਜ਼ਾਰ ਖਿੰਗੜਾ ਫਾਟਕ ਨੇੜੇ ਦੋ ਧਿਰਾਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਸ਼ਨੀਵਾਰ ਦੇਰ ਸ਼ਾਮ ਬਦਮਾਸ਼ ਮਨੂ ਕਪੂਰ ਉਰਫ਼ ਮਨੂ ਕਪੂਰ ਢਿੱਲੂ, ਤੋਤਾ ਤੇ ਹੋਰਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਰਿਸ਼ਭ ਉਰਫ਼ ਬਾਦਸ਼ਾਹ ਵਾਸੀ ਅਲੀ ਮੁਹੱਲਾ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ- ਪੰਜਾਬ ਯੂਨੀਵਰਸਿਟੀ ਸੈਨੇਟ ਦੀ ਮਿਆਦ ਖਤਮ, ਸੈਨੇਟ ਦੇ ਗਠਨ ਸਬੰਧੀ ਨੋਟੀਫਿਕੇਸ਼ਨ ਹੋ ਸਕਦਾ ਜਲਦ ਹੀ ਜਾਰੀ
ਦੇਰ ਰਾਤ ਥਾਣਾ ਡਵੀਜ਼ਨ ਨੰਬਰ-3 ਦੀ ਪੁਲੀਸ ਨੇ ਕਤਲ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮਨੂ ਅਤੇ ਉਸ ਦੇ ਹੋਰ ਸਾਥੀਆਂ ਨੂੰ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਹੈ। ਮੁਲਜ਼ਮਾਂ ਨੇ ਆਪਣੇ ਨਾਜਾਇਜ਼ ਹਥਿਆਰ ਨਾਲ ਕਰੀਬ ਪੰਜ ਰਾਉਂਡ ਫਾਇਰ ਕੀਤੇ ਸਨ।
ਦੱਸ ਦਈਏ ਕਿ ਮਨੂ ਸ਼ਹਿਰ ਦੇ ਇੱਕ ਵੱਡੇ ਕਾਂਗਰਸੀ ਨੇਤਾ ਦੇ ਕਰੀਬੀ ਹਨ। ਦੇਰ ਰਾਤ ਮੁਲਜ਼ਮ ਮਨੂ ਦੇ ਗੋਲੀਬਾਰੀ ਤੋਂ ਬਾਅਦ ਮੌਕੇ ਤੋਂ ਫਰਾਰ ਹੋਣ ਦਾ ਵੀਡੀਓ ਵੀ ਸਾਹਮਣੇ ਆਇਆ ਸੀ। ਜਿਸ ਵਿੱਚ ਉਹ ਹੱਥ ਵਿੱਚ ਹਥਿਆਰ ਲੈ ਕੇ ਭੱਜਦਾ ਨਜ਼ਰ ਆ ਰਿਹਾ ਸੀ।
ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ
ਪ੍ਰਾਪਤ ਜਾਣਕਾਰੀ ਅਨੁਸਾਰ ਗੋਲੀਬਾਰੀ ਦਾ ਦੋਸ਼ ਖਿੰਗੜਾ ਗੇਟ ਦੇ ਰਹਿਣ ਵਾਲੇ ਮਨੂ ਨਾਮਕ ਅਪਰਾਧੀ ‘ਤੇ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ ਪੰਜ ਰਾਉਂਡ ਫਾਇਰ ਕੀਤੇ ਗਏ। ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਦੀਆਂ ਟੀਮਾਂ ਜਾਂਚ ਲਈ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈਆਂ ਸਨ। ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਗੋਲੀਆਂ ਨੌਜਵਾਨ ਦੇ ਪੇਟ ਵਿੱਚ ਲੱਗੀਆਂ ਹਨ।
ਪੁਲਿਸ ਘਟਨਾ ਵਾਲੀ ਥਾਂ ‘ਤੇ ਜਾਂਚ ਲਈ ਪਹੁੰਚੀ
ਜਲੰਧਰ ਕਮਿਸ਼ਨਰੇਟ ਪੁਲਿਸ ਦਾ ਸੀ.ਆਈ.ਏ ਸਟਾਫ਼ ਅਤੇ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਘਟਨਾ ਵਾਲੀ ਥਾਂ ‘ਤੇ ਜਾਂਚ ਲਈ ਪਹੁੰਚੀ ਸੀ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ। ਪੁਲੀਸ ਨੇ ਸੀਸੀਟੀਵੀ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਵਾਰਦਾਤ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਜਿਸ ਨੌਜਵਾਨ ‘ਤੇ ਗੋਲੀਆਂ ਚਲਾਉਣ ਦਾ ਦੋਸ਼ ਹੈ, ਉਸ ਦੇ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਜਿਸ ਵਿੱਚ ਕਤਲ ਦੀ ਕੋਸ਼ਿਸ਼ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ। ਮਨੂੰ ਦੇ ਦੂਜੇ ਸਾਥੀ ਦੀ ਪਛਾਣ ਤੋਤਾ ਵਾਸੀ ਖਿੰਗੜਾ ਗੇਟ ਵਜੋਂ ਹੋਈ ਹੈ।