ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ

0
11

ਅੰਮ੍ਰਿਤਸਰ, 13 ਮਾਰਚ 2025 : ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੂੰ ਮਿਲਣ ਲਈ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਬੀਤੇ ਦਿਨ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਬੀਬੀ ਕਮਲਜੀਤ ਕੌਰ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਦਸਤਾਰ ਭੇਟ ਕੀਤੀ।

ਇਹ ਵੀ ਪੜ੍ਹੋ: ਪੰਜਾਬ ‘ਚ ਮੀਂਹ ਦੀ ਸੰਭਾਵਨਾ: 3 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ

ਬੀਬੀ ਕਮਲਜੀਤ ਕੌਰ ਨੇ ਇਸ ਮੁਲਾਕਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਅਤੇ ਲਿਖਿਆ ਕਿ, “ਸੱਭ ਤੋਂ ਪਹਿਲਾਂ ਅਸੀਂ ਸਮੁੱਚੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਉਸ ਅਕਾਲ-ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ। ਅੱਜ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਸਾਡੇ ਘਰੇ ਆਏ ਸਨ। ਅਸੀਂ ਉਨ੍ਹਾਂ ਨੂੰ ਜੀ ਆਇਆਂ ਕਹਿੰਦੇ ਹਾਂ ਅਤੇ ਆਪਣੇ ਵੱਲੋਂ ਸਤਿਕਾਰ ਭੇਂਟ ਕਰਦੇ ਹਾਂ।

ਸਾਡਾ ਜੀਵਨ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਅਤੇ ਕੌਮ ਦੀ ਚੜ੍ਹਦੀ ਕਲਾ ਨੂੰ ਸਮਰਪਿਤ ਹੈ। ਸਾਡੇ ਭਰਾ ਹੁਕਮਰਾਨਾਂ ਵੱਲੋਂ ਢਹਿ ਢੇਰੀ ਕੀਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਮਾਣ ਸਨਮਾਨ ਲਈ ਸ਼ਹੀਦ ਹੋਏ ਅਤੇ 30 ਸਾਲਾਂ ਤੋਂ ਜੇਲ੍ਹ ਵਿੱਚ ਅਤੇ 18 ਸਾਲਾਂ ਤੋਂ ਫਾਂਸੀ ਚੱਕੀ ਵਿੱਚ ਬੈਠੇ ਆਪਣੇ ਕੇਸ ਦੇ ਹੋਣ ਵਾਲੇ ਫੈਸਲੇ ਦਾ ਇੰਤਜ਼ਾਰ ਕਰ ਰਹੇ ਹਨ । ਅਸੀਂ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦੇ ਹਾਂ।”

LEAVE A REPLY

Please enter your comment!
Please enter your name here