ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਪਟਨਾ ਸਾਹਿਬ ਦੇ 5 ਸਿੰਘ ਸਾਹਿਬਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਮਾਨ – ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਇਹ ਫੈਸਲਾ ਸੁਣਾਇਆ ਹੈ।
ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਨੂੰ ਵੀ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਦੱਸ ਦਈਏ ਕਿ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ 10 ਦਿਨਾਂ ਅੰਦਰ ਤਖਤ ਸ੍ਰੀ ਪਟਨਾ ਸਾਹਿਬ ਆ ਕੇ ਆਪਣਾ ਪੱਖ ਰੱਖਣ ਦਾ ਆਦੇਸ਼ ਜਾਰੀ ਕੀਤਾ ਹੈ।