ਜੱਥੇਦਾਰ ਬਣਦਿਆਂ ਹੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

0
10

ਅੰਮ੍ਰਿਤਸਰ, 12 ਮਾਰਚ 2025 – ਸ੍ਰੀ ਅਨੰਦਪੁਰ ਸਾਹਿਬ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਬੀਤੇ ਦਿਨ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ‘ਚ ਜੱਥੇਦਾਰ ਵਜੋਂ ਸੇਵਾ ਸੰਭਾਲੀ ਗਈ।

ਪਰ ਉਨ੍ਹਾਂ ਦੀ ਜੱਥੇਦਾਰ ਵਜੋਂ ਨਿਯੁਕਤੀ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਵਿਰੋਧ ਦੇ ਵਿਚਾਲੇ ਜੱਥੇਦਾਰ ਗੜਗੱਜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੇ ਨਹੀਂ, ਸਗੋਂ ਪੰਥ ਦੇ ਨੁਮਾਇੰਦੇ ਹਨ। ਸਾਨੂੰ ਪੰਥ ਦੇ ਨਿਸ਼ਾਨ ਸਾਹਿਬ ਹੇਠਾਂ ਇਕੱਠੇ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅੱਜ ਵੀ ਉੱਥੇ ਹੀ ਹੈ। ਉੁਨ੍ਹਾਂ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜਿਸ ਦਿਨ ਪੰਥ ਨੇ ਸਮਝਿਆ ਕਿ ਮੇਰੇ ‘ਚ ਕਮੀਆਂ ਹਨ, ਮੈਂ ਹੱਥ ਜੋੜ ਕੇ ਸੇਵਾਂ ਛੱਡ ਦਿਆਂਗਾ। ਉਨ੍ਹਾਂ ਕਿਹਾ ਕਿ ਜਿਹੜਾ ਬਾਅਦ ‘ਚ ਸੇਵਾਦਾਰ ਆਵੇਗਾ, ਉਸ ਨੂੰ ਦਸਤਾਰ ਦੇ ਕੇ ਜਾਵਾਂਗੇ।

ਇਹ ਵੀ ਪੜ੍ਹੋ: ਪੰਜਾਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ: ਛੁੱਟੀ ਮਨਜ਼ੂਰ; ਸੈਸ਼ਨ ਵਿੱਚ ਨਹੀਂ ਹੋ ਸਕਣਗੇ ਸ਼ਾਮਲ

ਜੱਥੇਦਾਰ ਗੜਗੱਜ ਨੇ ਕਿਹਾ ਕਿ ਮੈਂ ਇਹ ਸਮਝਦਾ ਹਾਂ ਕਿ ਅਸੀਂ ਸਾਰੇ ਹੀ ਇਕ ਗੁਰੂ ਪੰਥ ਦਾ ਹਿੱਸਾਂ ਹਾਂ ਅਤੇ ਗੁਰੂ ਪੰਥ ਦਾ ਹਿੱਸਾ ਹੋਣ ਦੇ ਨਾਤੇ ਗੁਰੂ ਪੰਥ ਦੇ ਪ੍ਰਤੀ ਸਾਡੇ ਸਾਰਿਆਂ ਦੇ ਬਹੁਤ ਸਾਰੇ ਫਰਜ਼ ਹਨ ਕਿ ਅਸੀਂ ਗੁਰੂ ਪੰਥ ਦੀ ਚੜ੍ਹਦੀ ਕਲਾ ਲਈ ਤਤਪਰ ਰਹੀਏ ਤਾਂ ਉਸ ਲਈ ਅਸੀਂ ਤਤਪਰ ਹਾਂ। ਬਾਕੀ ਗੁਰੂ ਨਾਨਕ ਪਾਤਸ਼ਾਹ ਸਭ ਸੱਚ ਜਾਣਦੇ ਹਨ ਅਤੇ ਗੁਰੂ ਤੋਂ ਕੁੱਝ ਵੀ ਲੁਕਿਆ ਨਹੀਂ ਹੁੰਦਾ। ਮੈਂ ਤਾਂ ਇਹੀ ਕਹਾਂਗਾ ਕਿ ਸਾਨੂੰ ਸਾਰਿਆਂ ਨੂੰ ਮਿਲ-ਜੁਲ ਕੇ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕਰਨੇ ਚਾਹੀਦੇ ਹਨ।

LEAVE A REPLY

Please enter your comment!
Please enter your name here