Justin Langer ਨੇ ਆਸਟ੍ਰੇਲੀਆ ਪੁਰਸ਼ ਕ੍ਰਿਕਟ ਟੀਮ ਦੇ ਮੁੱਖ ਕੋਚ ਅਹੁਦੇ ਤੋਂ ਦਿੱਤਾ ਅਸਤੀਫਾ

0
79

ਸਾਬਕਾ ਕ੍ਰਿਕਟਰ ਜਸਟਿਨ ਲੈਂਗਰ ਨੇ ਆਸਟ੍ਰੇਲੀਆ ਪੁਰਸ਼ ਕ੍ਰਿਕਟ ਟੀਮ ਦੇ ਮੁੱਖ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕ੍ਰਿਕਟ ਆਸਟ੍ਰੇਲੀਆ (ਸੀਏ) ਨੇ ਸ਼ਨੀਵਾਰ ਨੂੰ ਪੁਸ਼ਟੀ ਕੀਤੀ ਕਿ ਲੈਂਗਰ ਦੀ ਜਗ੍ਹਾ ਐਂਡਰਿਊ ਮੈਕਡੋਨਲਡ ਨੂੰ ਅੰਤਰਿਮ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ। ਉਹ ਸ਼੍ਰੀਲੰਕਾ ਖਿਲਾਫ਼ ਹੋਣ ਵਾਲੀ ਟੀ-20 ਸੀਰੀਜ਼ ਤੋਂ ਅਹੁਦਾ ਸੰਭਾਲਣਗੇ।

ਕ੍ਰਿਕਟ ਆਸਟ੍ਰੇਲੀਆ ਨੇ ਇਕ ਬਿਆਨ ‘ਚ ਕਿਹਾ, ‘ਅਸੀਂ ਪੁਰਸ਼ ਟੀਮ ਦੇ ਮੁੱਖ ਕੋਚ ਜਸਟਿਨ ਲੈਂਗਰ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਉਨ੍ਹਾਂ ਨੇ ਅੱਜ ਆਪਣਾ ਅਸਤੀਫ਼ਾ ਸਾਨੂੰ ਸੌਂਪ ਦਿੱਤਾ ਹੈ। ਲੈਂਗਰ ਨੂੰ ਉਨ੍ਹਾਂ ਦੇ ਮੌਜੂਦਾ ਇਕਰਾਰਨਾਮੇ ਵਿਚ ਕੁਝ ਸਮਾਂ ਵਧਾਉਣ ਦੀ ਪੇਸ਼ਕਸ਼ ਕੀਤੀ ਗਈ ਸੀ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਨਹੀਂ ਕੀਤਾ।ਇਸ ਦੇ ਨਾਲ ਹੀ ਭਵਿੱਖ ਦੀਆਂ ਲੋੜਾਂ ਅਤੇ ਆਗਾਮੀ ਸਮਾਂ-ਸਾਰਣੀ ਸਮੇਤ ਕਈ ਕਾਰਕਾਂ ਦਾ ਮੁਲਾਂਕਣ ਕਰਨ ਤੋਂ ਬਾਅਦ ਉਨ੍ਹਾਂ ਦੇ ਇਕਰਾਰਨਾਮੇ ਨੂੰ ਵਧਾਉਣ ਦੀ ਪੇਸ਼ਕਸ਼ ਕੀਤੀ ਗਈ ਸੀ।

ਇਸ ਐਕਸਟੈਂਸ਼ਨ ਨੂੰ ਕ੍ਰਿਕਟ ਆਸਟ੍ਰੇਲੀਆ ਬੋਰਡ ਨੇ ਮਨਜ਼ੂਰੀ ਦੇ ਦਿੱਤੀ ਸੀ ਅਤੇ ਬੀਤੀ ਰਾਤ ਇਸ ਨੂੰ ਲੈਂਗਰ ਸਾਹਮਣੇ ਪੇਸ਼ ਕੀਤਾ ਗਿਆ ਸੀ, ਜਿਸ ਵਿਚ ਇਸ ਸਾਲ ਦੇ ਅੰਤ ਵਿਚ ਆਸਟ੍ਰੇਲੀਆ ਵਿਚ ਹੋਣ ਵਾਲੇ ਟੀ-20 ਵਿਸ਼ਵ ਕੱਪ ਖ਼ਿਤਾਬ ਦਾ ਬਚਾਅ ਕਰਨ ਦਾ ਮੌਕਾ ਵੀ ਸ਼ਾਮਲ ਸੀ, ਪਰ ਲੈਂਗਰ ਨੇ ਅੱਜ ਸਵੇਰੇ ਸਾਨੂੰ ਦੱਸਿਆ ਕਿ ਉਹ ਇਸ ਪੇਸ਼ਕਸ਼ ਨੂੰ ਸਵੀਕਾਰ ਨਹੀਂ ਕਰ ਰਹੇ ਹਨ ਅਤੇ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦੇ ਰਹੇ ਹਨ।

LEAVE A REPLY

Please enter your comment!
Please enter your name here