ਕਪੂਰਥਲਾ ‘ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਤੇ ਕਾਰ ਵਿਚਾਲੇ ਭਿਆਨਕ ਟੱ/ਕਰ, ਦੋਵੇਂ ਡਰਾਈਵਰ ਜ਼ਖ਼ਮੀ
ਕਪੂਰਥਲਾ ‘ਚ ਅੱਜ ਸਵੇਰੇ ਕਰੀਬ 8 ਵਜੇ ਸਕੂਲ ਬੱਸ ਅਤੇ ਕਾਰ ਦੀ ਟੱਕਰ ਹੋ ਗਈ। ਹਾਦਸੇ ਵਿੱਚ ਦੋਵੇਂ ਡਰਾਈਵਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਸੁਲਤਾਨਪੁਰ ਲੋਧੀ ਰੋਡ ‘ਤੇ ਪਿੰਡ ਢੁੱਡੀਆਂਵਾਲ ਨੇੜੇ ਵਾਪਰਿਆ। ਕਾਰ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਸਕੂਲ ਬੱਸ ਚਾਲਕ ਕਰਨੈਲ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ। ਬੱਸ ਵਿੱਚ 15 ਤੋਂ 20 ਬੱਚੇ ਸਵਾਰ ਸਨ, ਜੋ ਸੁਰੱਖਿਅਤ ਹਨ। ਕਾਰ ਚਾਲਕ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਸੜਕ ‘ਤੇ ਲੱਗਿਆ ਜਾਮ
ਸੜਕ ਸੁਰੱਖਿਆ ਫੋਰਸ (ਐਸਐਸਐਫ) ਦੇ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਮੌਕੇ ’ਤੇ ਪੁੱਜੀ ਅਤੇ ਬਚਾਅ ਕਾਰਜ ਵਿੱਚ ਜੁੱਟ ਗਈ। ਹਾਦਸੇ ਤੋਂ ਬਾਅਦ ਸੜਕ ‘ਤੇ ਕੁਝ ਸਮੇਂ ਲਈ ਜਾਮ ਲੱਗ ਗਿਆ। ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨੁਕਸਾਨੇ ਗਏ ਦੋਵੇਂ ਵਾਹਨਾਂ ਨੂੰ ਸੜਕ ਦੇ ਕਿਨਾਰੇ ਕਰ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
IPL 2025: ਸ਼੍ਰੇਯਾਸ ਅਈਅਰ ਬਣੇ ਪੰਜਾਬ ਕਿੰਗਜ਼ ਦੇ ਨਵੇਂ ਕਪਤਾਨ, ਜਾਣੋ ਕੋਚ ਰਿਕੀ ਪੋਂਟਿੰਗ ਨੇ ਕੀ ਕਿਹਾ?