ਕਪੂਰਥਲਾ ਕੇਂਦਰੀ ਜੇਲ੍ਹ ‘ਚ ਕੈਦੀ ਦੀ ਵਿਗੜੀ ਸਿਹਤ, ਹਸਪਤਾਲ ‘ਚ ਇਲਾਜ਼ ਦੌਰਾਨ ਤੋੜਿਆ ਦਮ
ਕਪੂਰਥਲਾ ਜੇਲ੍ਹ ‘ਚ ਇੱਕ ਕੈਦੀ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਮੌਤ ਦਾ ਕਾਰਨ ਸਪੱਸ਼ਟ ਨਹੀਂ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਕਾਰਨ ਸਪੱਸ਼ਟ ਹੋ ਸਕੇਗਾ।
ਮਾਮਲੇ ਦੀ ਜਾਂਚ ਜਾਰੀ
ਮ੍ਰਿਤਕ ਦੀ ਪਛਾਣ ਰਜਿੰਦਰ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਮਹਿਤਾਬਗੜ੍ਹ, ਕਪੂਰਥਲਾ ਵਜੋਂ ਹੋਈ ਹੈ। ਜੋ ਨਸ਼ਾ ਤਸਕਰੀ ਦੇ ਇੱਕ ਕੇਸ ਵਿੱਚ ਜੇਲ੍ਹ ਵਿੱਚ ਸੀ। ਫਿਲਹਾਲ ਮ੍ਰਿਤਕ ਕੈਦੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਪੋਸਟਮਾਰਟਮ ਰੂਮ ਵਿੱਚ ਰਖਵਾਇਆ ਗਿਆ ਹੈ। ਥਾਣਾ ਕਪੂਰਥਲਾ ਦੀ ਟੀਮ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਲਦੀ ਹੀ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾਣਗੇ।
ਖਨੌਰੀ ਬਾਰਡਰ ਤੋਂ Live ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਲੋਕਾਂ ਨੂੰ ਕੀਤੀ ਇਹ ਅਪੀਲ