ਕਪੂਰਥਲਾ : ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਹੋਰ ਪੁਖਤਾ ਕਰਨ ਹਿੱਤ ਨਾਇਟ ਡੌਨੀਨੇਸ਼ਨ ਆਪ੍ਰੇਸ਼ਨ ਤਹਿਤ ਐਸ ਐਸ ਪੀ ਕਪੂਰਥਲਾ ਗੌਰਵ ਤੂਰਾ ਦੀ ਅਗਵਾਈ ਹੇਠ ਕਪੂਰਥਲਾ ਪੁਲਿਸ ਵੱਲੋਂ ਰਾਤ ਭਰ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਕੀਤੀ ਗਈ ।
PAU ਵਿਖੇ ‘ਸਰਕਾਰ-ਕਿਸਾਨ ਮਿਲਣੀ’ ਅੱਜ; ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ ਮੁੱਖ ਮੰਤਰੀ ਮਾਨ
ਆਪਰੇਸ਼ਨ ਤਹਿਤ ਪੁਲਿਸ ਵੱਲੋਂ ਜ਼ਿਲ੍ਹੇ ਦੀਆਂ ਮਹੱਤਵਪੂਰਨ ਥਾਵਾਂ ਉੱਪਰ ਸਖ਼ਤ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਗਈ । ਪੁਲਿਸ ਉੱਚ ਅਧਿਕਾਰੀਆਂ ਵਲੋੰ ਹਾਈਟੈਕ ਨਾਕਿਆਂ ਢਿਲਵਾਂ ਆਦਿ ਦੀ ਵੀ ਜਾਂਚ ਕੀਤੀ ਗਈ ਤੇ ਹਾਈਟੈਕ ਨਾਕਿਆਂ ਉੱਪਰ ਨਿਗਰਾਨੀ ਹੋਰ ਵਧਾਉਣ ਦੇ ਹੁਕਮ ਦਿੱਤੇ । ਇਸ ਤੋਂ ਇਲਾਵਾ ਕਪੂਰਥਲਾ , ਫਗਵਾੜਾ ਵਿਖੇ ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ਵਿਖੇ ਵੀ ਪੁਲਿਸ ਦੀਆਂ ਟੀਮਾਂ ਵੱਲੋਂ ਜਾਂਚ ਕੀਤੀ ਗਈ ।
ਐਸ ਐਸ ਪੀ ਗੌਰਵ ਤੂਰਾ ਨੇ ਦੱਸਿਆ ਕਿ ਆਪ੍ਰੇਸ਼ਨ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ – ਨਾਲ ਸਮਾਜ ਵਿਰੋਧੀ ਤੱਤਾਂ ਉੱਪਰ ਨਕੇਲ ਕੱਸਣਾ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਤੱਤਾਂ ਨੂੰ ਨੱਥ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਤੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।