ਫਤਹਿਗੜ੍ਹ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ ਟਰਾਲੀ ਪਲਟੀ
ਖੰਨਾ : ਫਤਹਿਗੜ੍ਹ ਸਾਹਿਬ ਜਾ ਰਹੀ ਇੱਕ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਖੰਨਾ ਵਿੱਚ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿੱਚ ਦੋ ਸ਼ਰਧਾਲੂ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਥੇ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਤੇਜ਼ ਰਫ਼ਤਾਰ ਕਾਰਨ ਵਾਪਰਿਆ ਹਾਦਸਾ
ਮੌਕੇ ਤੇ ਮੌਜੂਦ ਲੋਕਾਂ ਡਾ ਕਹਿਣਾ ਹੈ ਕਿ ਸੰਗਤ ਟਰਾਲੀ ਦੋਰਾਹਾ ਤੋਂ ਫਤਿਹਗੜ੍ਹ ਸਾਹਿਬ ਵੱਲ ਜਾ ਰਹੀ ਸੀ। ਇਸ ਦੀ ਸਪੀਡ 60 ਤੋਂ 70 ਹੋਣ ਦਾ ਅਨੁਮਾਨ ਹੈ। ਤੇਜ਼ ਰਫ਼ਤਾਰ ਕਾਰਨ ਟਰੈਕਟਰ ਟਰਾਲੀ ਪਲਟ ਗਈ। ਟਰਾਲੀ ਵਿੱਚ 10 ਦੇ ਕਰੀਬ ਸ਼ਰਧਾਲੂ ਸਵਾਰ ਸਨ। ਹਾਦਸੇ ਦੌਰਾਨ ਦੋ ਸ਼ਰਧਾਲੂ ਜ਼ਖ਼ਮੀ ਹੋ ਗਏ। ਜਿਨ੍ਹਾਂ ਚੋ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਦਸੇ ਵਿੱਚ ਅਕਾਸ਼ਦੀਪ ਸਿੰਘ ਅਤੇ ਰਣਜੀਤ ਵਾਸੀ ਕਪੂਰਥਲਾ ਜ਼ਖ਼ਮੀ ਹੋਏ ਹਨ।
ਪੰਜਾਬ ‘ਚ ਹੋਰ ਵਧੇਗੀ ਠੰਡ; ਅਲਰਟ ਹੋਇਆ ਜਾਰੀ, ਪੜ੍ਹੋ ਮੌਸਮ ਨੂੰ ਲੈ ਕੇ ਵੱਡੀ ਅਪਡੇਟ