ਖਨੌਰੀ ਬਾਰਡਰ ‘ਤੇ ਅੱਜ ਨਹੀਂ ਬਣੇਗਾ ਲੰਗਰ; ਬਾਕੀ ਕਿਸਾਨ ਵੀ ਕਰਨਗੇ ਭੁੱਖ ਹੜਤਾਲ
ਚੰਡੀਗੜ੍ਹ : ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਿਸਾਨ ਅੱਜ ਪੂਰਾ ਦਿਨ ਭੁੱਖ ਹੜਤਾਲ ‘ਤੇ ਹਨ। ਇਥੇ ਅੱਜ ਲੰਗਰ ਤਿਆਰ ਨਹੀਂ ਨਹੀਂ ਕੀਤਾ ਗਿਆ ਹੈ ਇਸ ਦੇ ਨਾਲ ਹੀ ਪਿੰਡ ਵਾਸੀਆਂ ਨੂੰ ਵੀ ਲੰਗਰ ਅੱਗੇ ਨਾ ਲਿਆਉਣ ਲਈ ਕਿਹਾ ਗਿਆ ਹੈ।
ਅੱਜ ਦੀ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ ਅਗਲਾ ਫੈਸਲਾ
ਦੱਸ ਦਈਏ ਕੀ ਕਿਸਾਨਾਂ ਨੇ ਫਿਲਹਾਲ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਬੁੱਧਵਾਰ ਤੱਕ ਟਾਲ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਤੇ ਪੰਜਾਬ ਪੁਲੀਸ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਕੇਂਦਰ ਨਾਲ ਗੱਲਬਾਤ ਕਰਨ ਲਈ ਇੱਕ ਦਿਨ ਦਾ ਸਮਾਂ ਮੰਗਿਆ ਸੀ, ਇਸ ਲਈ ਫਿਲਹਾਲ ਗੱਲਬਾਤ ਦੇ ਸੱਦੇ ਦੀ ਉਡੀਕ ਕੀਤੀ ਜਾ ਰਹੀ ਹੈ। ਅੱਜ ਦੀ ਮੀਟਿੰਗ ਤੋਂ ਬਾਅਦ ਦਿੱਲੀ ਮਾਰਚ ਬਾਰੇ ਫੈਸਲਾ ਲਿਆ ਜਾ ਸਕਦਾ ਹੈ।
ਇਹ ਵੀ ਪੜੋ : ਡਾ. ਕਰਮਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਵੀ.ਸੀ ਨਿਯੁਕਤ
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਉਨ੍ਹਾਂ ਦਾ ਮਰਨ ਵਰਤ 15ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੇ ਗੁਰਦੇ ਅਤੇ ਜਿਗਰ ਪ੍ਰਭਾਵਿਤ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਮੈਡੀਕਲ ਬੁਲੇਟਿਨ ਜਾਰੀ ਕਰਦੇ ਹੋਏ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਬਲੱਡ ਪ੍ਰੈਸ਼ਰ 124/95, ਸ਼ੂਗਰ 93, ਨਬਜ਼ 87 ਹੈ। ਭਾਰ 11 ਕਿਲੋ ਘਟਿਆ ਹੈ। ਡੱਲੇਵਾਲ ਦਾ ਕਹਿਣਾ ਹੈ ਕਿ ਇਹ ਇੱਕ ਆਰ ਪਾਰ ਦੀ ਲੜਾਈ ਹੈ ਅਤੇ ਉਨ੍ਹਾਂ ਦਾ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਐਮਐਸਪੀ ਗਾਰੰਟੀ ਕਾਨੂੰਨ ਨਹੀਂ ਬਣ ਜਾਂਦਾ।