ਅੱਜ ਖਨੌਰੀ ਬਾਰਡਰ ‘ਤੇ ਹੋਵੇਗਾ ਕਿਸਾਨਾਂ ਦਾ ਵੱਡਾ ਇਕੱਠ; ਕਿਸਾਨ ਆਗੂ ਡੱਲੇਵਾਲ ਦੇਣਗੇ ਜਰੂਰੀ ਸੰਦੇਸ਼

0
134

ਅੱਜ ਖਨੌਰੀ ਬਾਰਡਰ ‘ਤੇ ਹੋਵੇਗਾ ਕਿਸਾਨਾਂ ਦਾ ਵੱਡਾ ਇਕੱਠ; ਕਿਸਾਨ ਆਗੂ ਡੱਲੇਵਾਲ ਦੇਣਗੇ ਜਰੂਰੀ ਸੰਦੇਸ਼

ਚੰਡੀਗੜ੍ਹ,4 ਜਨਵਰੀ : ਖਨੌਰੀ ਬਾਰਡਰ ‘ਤੇ ਅੱਜ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਸਟੇਜ ‘ਤੇ ਆ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ।

ਡੱਲੇਵਾਲ ਦੀ ਲੋਕਾਂ ਨੂੰ ਅਪੀਲ

ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਖਨੌਰੀ ਬਾਰਡਰ ‘ਤੇ ਹੀ 40 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਬੀਤੇ ਕੱਲ੍ਹ ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ। ਉਨ੍ਹਾਂ ਇਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਸੀ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਐਮਐਸਪੀ ਦੀ ਲੜਾਈ ਲੜੀ ਜਾ ਰਹੀ ਹੈ। ਦੇਸ਼ ਦੇ ਲੋਕ ਜੋ ਇਸ ਐਮਐਸਪੀ ਲੜਾਈ ਦਾ ਹਿੱਸਾ ਹਨ ਅਤੇ ਇਸ ਲੜਾਈ ਨੂੰ ਮਜ਼ਬੂਤੀ ਨਾਲ ਲੜਨਾ ਅਤੇ ਜਿੱਤਣਾ ਚਾਹੁੰਦੇ ਹਨ। ਮੈਂ ਸਾਰਿਆਂ ਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਮੈਂ 4 ਜਨਵਰੀ ਨੂੰ ਖਨੌਰੀ ਬਾਰਡਰ ‘ਤੇ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨਾ ਚਾਹੁੰਦਾ ਹਾਂ, ਮੈਂ ਤੁਹਾਨੂੰ ਸਭ ਨੂੰ ਦੇਖਣਾ ਚਾਹੁੰਦਾ ਹਾਂ।

ਧਾਰਾ 163 (ਪਹਿਲਾਂ ਆਈਪੀਸੀ ਦੀ ਧਾਰਾ 144) ਲਾਗੂ

ਓਧਰ, ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਜੀਂਦ ‘ਚ ਹਾਈ ਅਲਰਟ ‘ਕਰ ਦਿੱਤਾ ਹੈ। ਬੀਐਨਐਸ ਦੀ ਧਾਰਾ 163 (ਪਹਿਲਾਂ ਆਈਪੀਸੀ ਦੀ ਧਾਰਾ 144) ਜ਼ਿਲ੍ਹੇ ਵਿੱਚ ਲਾਗੂ ਕੀਤੀ ਗਈ ਹੈ। ਸਰਹੱਦ ‘ਤੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ 21 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਇੱਥੇ 21 ਡੀ.ਐਸ.ਪੀਜ਼ ਵੀ ਡਿਊਟੀ ‘ਤੇ ਹੋਣਗੇ।

LEAVE A REPLY

Please enter your comment!
Please enter your name here