ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਕੀਰਤਨ ਸਮਾਗਮ ਆਯੋਜਿਤ

0
19
Kirtan event

ਪਾਤੜਾਂ, 15 ਨਵੰਬਰ 2025 : ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ (Blessed be the King of India, Shri Guru Tegh Bahadur Sahib Ji.) ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਪਿੰਡ ਬਹਿਰ ਸਹਿਬ (Village Bahr Sahab) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸਾਹਿਬ ਵਿੱਚ ਕੀਰਤਨ ਸਮਾਗਮ (Kirtan event)  ਕਰਵਾਏ ਗਏ ।

ਰਾਗੀ ਜਥੇ ਨੇ ਕੀਤਾ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ

ਇਸ ਮੌਕੇ ਭਾਈ ਅਨੂਪ ਸਿੰਘ, ਲਖਵਿੰਦਰ ਸਿੰਘ ਤੇ ਗਗਨਦੀਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ (Gurbani Kirtan) ਰਾਹੀਂ ਸੰਗਤ ਨੂੰ ਨਿਹਾਲ ਕੀਤਾ । ਹੈਡ ਗ੍ਰੰਥੀ ਮਹਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ ਜੀਵਨ ਤੇ ਗੁਰਬਾਣੀ ਸਮੇਤ ਉਨ੍ਹਾਂ ਦੀ ਸ਼ਹਾਦਤ ਦੇ ਬਿਰਤਾਂਤ ਨੂੰ ਬਿਆਨ ਕੀਤਾ । ਇਸ ਪਵਿੱਤਰ ਦਿਹਾੜੇ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਅਤੇ ਐਸ ਡੀ ਐਮ ਅਸ਼ੋਕ ਕੁਮਾਰ ਸਮੇਤ ਵੱਡੀ ਗਿਣਤੀ ਸੰਗਤ ਗੁਰੂ ਚਰਨਾਂ ਵਿੱਚ ਨਤਮਸਤਕ ਹੋਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।

ਵਿਧਾਇਕ, ਐਸ. ਡੀ. ਐਮ. ਤੇ ਵੱਡੀ ਗਿਣਤੀ ਸੰਗਤ ਨੇ ਗੁਰੂ ਸਾਹਿਬ ਨੂੰ ਕੀਤਾ ਯਾਦ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਦੱਸਿਆ ਕਿ ਹਿੰਦ ਦੀ ਚਾਦਰ, ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ (Sri Guru Tegh Bahadur Ji) ਦੀ ਸ਼ਹਾਦਤ ਕਿਸੇ ਇਕ ਧਰਮ ਜਾਂ ਫ਼ਿਰਕੇ ਲਈ ਨਹੀਂ ਸੀ, ਸਗੋਂ ਇਹ ਸਾਰੀ ਮਨੁੱਖਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਦੀ ਰੱਖਿਆ ਲਈ ਸੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਜੀ ਸਮੇਤ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ ।

ਚਰਨ ਛੋਹ ਅਸਥਾਨ ਉੱਤੇ ਬਣੇ ਗੁਰਦੁਆਰਾ ਸਾਹਿਬ ਦੀ ਸੁੰਦਰਤਾ ਤੇ ਵਿਕਾਸ ਲਈ 50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਜਾਰੀ ਕੀਤੀ

ਕੁਲਵੰਤ ਸਿੰਘ ਬਾਜ਼ੀਗਰ (Kulwant Singh Bazigar) ਨੇ ਕਿਹਾ ਕਿ ਗੁਰੂ ਸਾਹਿਬ ਦੇ ਚਰਨ ਛੋਹ ਅਸਥਾਨ ਉੱਤੇ ਬਣੇ ਗੁਰਦੁਆਰਾ ਸਾਹਿਬ (Gurdwara Sahib) ਦੀ ਸੁੰਦਰਤਾ ਤੇ ਵਿਕਾਸ ਲਈ 50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਹ ਰਕਮ ਗੁਰਦੁਆਰਾ ਸਾਹਿਬ ਦੇ ਵਿਕਾਸ ਤੇ ਕੰਮਕਾਜ ਲਈ ਵਰਤੀ ਜਾਵੇਗੀ । ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਲ ਰੋਡ ਵਿਖੇ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਮਹਾਨ ਕੀਰਤਨ ਸਮਾਗਮ ਕਰਵਾਇਆ ਜਾਵੇਗਾ ਅਤੇ 21 ਨਵੰਬਰ ਨੂੰ ਧਾਰਮਿਕ ਯਾਤਰਾ ਦੇ ਰੂਪ ਵਿੱਚ ਵਿਸ਼ਾਲ ਨਗਰ ਕੀਰਤਨ ਪਟਿਆਲਾ ਪਹੁੰਚ ਰਹੇ ਹਨ, ਜਿਸ ਲਈ ਸਮੂਹ ਸੰਗਤਾਂ ਨੂੰ ਇਨ੍ਹਾਂ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਦੀ ਬੇਨਤੀ ਹੈ ।

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ :  ਕੁਲਵੰਤ ਸਿੰਘ ਬਾਜ਼ੀਗਰ

ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਰਣਜੀਤ ਸਿੰਘ ਵਿਰਕ, ਬੀ. ਡੀ. ਪੀ. ਓ. ਬਘੇਲ ਸਿੰਘ, ਲਾਭ ਡਰੋਲੀ, ਹਰਦੀਪ ਸਰਪੰਚ ਠਰੂਆ, ਸੁਖਵਿੰਦਰ ਸਿੰਘ ਸਰਪੰਚ, ਅਰਸ਼ ਡਰੋਲੀ, ਮੱਖਣ ਸਰਪੰਚ, ਸਰਨਜੀਤ ਸਿੰਘ, ਦਵਿੰਦਰ ਸਿੰਘ ਕਾਨੂੰਗੋ ਹਰਦੀਪ ਸਿੰਘ ਪਟਵਾਰੀ, ਤਰਲੋਚਨ ਜੈਖਰ, ਬਾਬਾ ਬੀਰਾ ਅਰਨੋ, ਗੁਰਦੀਪ ਸਰਪੰਚ, ਪ੍ਰੀਤ ਸਿੰਘ, ਸਰਪੰਚ ਸਿੰਘ, ਹੈਪੀ ਸ਼ੇਰਗੜ੍ਹ, ਦਿਲਜੀਤ ਮੱਤਾ ਸਮੇਤ ਵੱਖ-ਵੱਖ ਆਗੂ ਤੇ ਸਕੂਲੀ ਵਿਦਿਆਰਥੀ, ਲੋਕਲ ਪ੍ਰਬੰਧਕ ਅਤੇ ਵੱਡੀ ਗਿਣਤੀ ਸੰਗਤ ਵੀ ਹਾਜ਼ਰ ਸੀ । ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਤੇ ਸੇਵਾ ਨਿਭਾਉਣ ਵਾਲਿਆਂ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ ਅਤੇ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ ।

Read More : ਕੋਟਲੀ ਤੇ ਦੋਦੜਾ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਆਯੋਜਿਤ

LEAVE A REPLY

Please enter your comment!
Please enter your name here