ਜਾਣੋ ਕਿ ਰੱਖਿਆ CM ਮਾਨ ਨੇ ਆਪਣੀ ਨਵਜੰਮੀ ਧੀ ਦਾ ਨਾਮ

0
52
know the name of bhagvant mann's daughter

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਖੁਸ਼ੀਆਂ ਪਰਤੀਆਂ ਹਨ | CM ਮਾਨ ਦੇ ਘਰ ਇੱਕ ਬੇਟੀ ਨੇ ਜਨਮ ਲਿਆ ਹੈ | ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਲੜਕੀ ਨੂੰ ਜਨਮ ਦਿੱਤਾ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਨਵਜੰਮੀ ਧੀ ਦਾ ਨਾਮ ਰੱਖ ਲਿਆ ਹੈ |

ਉਨ੍ਹਾਂ ਨੇ ਧੀ ਦਾ ਨਾਮ ਨਿਆਮਤ ਕੌਰ ਮਾਨ ਰੱਖਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਆਪਣੀ ਧੀ ਦੇ ਨਾਮ ਦਾ ਮਤਲਬ ਵੀ ਦੱਸਿਆ ਹੈ | ਉਨ੍ਹਾਂ ਕਿਹਾ ਕਿ ਨਿਆਮਤ ਦਾ ਮਤਲਬ ਹੈ ਦਾਤ, ਬਖਸ਼ਿਸ਼ ਤੇ ਇਹ ਆਪਣੇ ਭਾਗ ਆਪ ਬਣਾਏਗੀ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੋਇਆ ਸੀ ਜਿਸ ਤੋਂ ਬਾਅਦ ਅੱਜ ਡਾ. ਗੁਰਪ੍ਰੀਤ ਕੌਰ ਤੇ ਧੀ ਨਿਆਮਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ | ਸੀਐਮ ਭਗਵੰਤ ਮਾਨ ਨਵਜੰਮੀ ਧੀ ਨੂੰ ਗੋਦ ‘ਚ ਚੁੱਕ ਕੇ ਰਿਹਾਇਸ਼ ‘ਤੇ ਪੁੱਜੇ ਹਨ।

ਆਪਣੀ ਨਵਜੰਮੀ ਧੀ ਦੇ ਨਾਮ ਦੀ ਜਾਣਕਾਰੀ ਖੁਦ CM ਮਾਨ ਵੱਲੋਂ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਪਰਿਵਾਰ ਲਈ ਬਹੁਤ ਵੱਡਾ ਦਿਨ ਹੈ। ਢੋਲ ਤੇ ਫੁੱਲਾਂ ਨਾਲ ਮੁੱਖ ਮੰਤਰੀ ਮਾਨ ਆਪਣੇ ਘਰ ਪਹੁੰਚੇ ਹਨ ਅਤੇ ਨਵਜੰਮੀ ਧੀ ਲਈ ਘਰ ਸਜਾਇਆ ਹੋਇਆ ਹੈ।

ਮੁੱਖ ਮੰਤਰੀ ਮਾਨ ਦੇ ਚਿਹਰੇ ‘ਤੇ ਕਾਫ਼ੀ ਖੁਸ਼ੀ ਦਿਖਾਈ ਦੇ ਰਹੀ ਹੈ।ਦੱਸ ਦਈਏ ਕਿ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਧੀ ਦੇ ਜਨਮ ਦੀ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਲਿਖਿਆ ਕਿ ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ।

LEAVE A REPLY

Please enter your comment!
Please enter your name here