ਕੁੰਦਨ ਗੋਗੀਆ ਬਣੇ ਨਗਰ ਨਿਗਮ ਪਟਿਆਲਾ ਦੇ ਮੇਅਰ
ਪਟਿਆਲਾ : ਆਮ ਆਦਮੀ ਪਾਰਟੀ (ਆਪ) ਪਟਿਆਲਾ ਵਿੱਚ ਆਪਣਾ ਮੇਅਰ ਬਣਾਉਣ ਵਿੱਚ ਕਾਮਯਾਬ ਹੋ ਗਈ ਹੈ। ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਪਟਿਆਲਾ ਨਗਰ ਨਿਗਮ ਦਾ ਮੇਅਰ ਚੁਣ ਲਿਆ ਗਿਆ ਹੈ। ਇਸ ਦੇ ਨਾਲ ਹੀ ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। ਇਸ ਮੌਕੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਵੀ ਮੌਜੂਦ ਸਨ।
ਅਮਨ ਅਰੋੜਾ ਨੇ ਦਿੱਤੀ ਵਧਾਈ
ਇਸ ਮੌਕੇ ‘ਆਪ’ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪਟਿਆਲਾ ਦੇ ਸਾਰੇ ਕੌਂਸਲਰਾਂ ਨੇ ਸਰਬਸੰਮਤੀ ਨਾਲ ‘ਆਪ’ ਦੇ ਕੁੰਦਨ ਗੋਗੀਆ ਨੂੰ ਮੇਅਰ, ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਨੂੰ ਡਿਪਟੀ ਮੇਅਰ ਚੁਣਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਅਗਵਾਈ ਹੇਠ ਆਉਣ ਵਾਲੇ ਸਾਲ ਪੰਜਾਬ ਲਈ ਸ਼ਹਿਰੀ ਵਿਕਾਸ ਦਾ ਨਵਾਂ ਦੌਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਪਟਿਆਲਾ ਦਾ ਵਿਕਾਸ ਹੈ। ਚੋਣਾਂ ਸਮੇਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ।
ਲੁਧਿਆਣਾ ‘ਚ ‘ਆਪ’ ਦੇ ਮੇਅਰ ਬਣਨ ਦਾ ਰਾਹ ਹੋਇਆ ਪੱਧਰਾ! ਜਾਣੋ ਕਦੋ ਹੋਵੇਗਾ ਨਾਮ ਦਾ ਐਲਾਨ