ਸੁਪਰੀਮ ਕੋਰਟ ਵੱਲੋਂ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਉੱਤਰ ਪ੍ਰਦੇਸ਼ ਸਰਕਾਰ ਨੂੰ ਸ਼ੁੱਕਰਵਾਰ ਤੱਕ ਵਿਸਤ੍ਰਿਤ ਸਥਿਤੀ ਰਿਪੋਰਟ ਦਾਇਰ ਕਰਨ ਦੇ ਆਦੇਸ਼ ਦੇਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਉਂਦੀ ਜਾਪਦੀ ਹੈ। ਵੀਰਵਾਰ ਨੂੰ ਦੋ ਲੋਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਬੇਟੇ ਨੂੰ ਸ਼ੁੱਕਰਵਾਰ ਨੂੰ ਕ੍ਰਾਈਮ ਬ੍ਰਾਂਚ ਵਿੱਚ ਬੁਲਾਇਆ ਗਿਆ ਹੈ।
ਲਖੀਮਪੁਰ ਪੁਲਿਸ ਵੱਲੋਂ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਘਰ ਦੇ ਬਾਹਰ ਇੱਕ ਨੋਟਿਸ ਚਿਪਕਾਇਆ ਗਿਆ ਹੈ। ਲਖੀਮਪੁਰ ਪੁਲਿਸ ਨੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਸੰਮਨ ਭੇਜਿਆ ਹੈ। ਆਸ਼ੀਸ਼ ਨੂੰ ਕ੍ਰਾਈਮ ਬ੍ਰਾਂਚ ਨੂੰ ਸ਼ੁੱਕਰਵਾਰ ਸਵੇਰੇ 10 ਵਜੇ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਲਖੀਮਪੁਰ ਖੇੜੀ ਵਿੱਚ ਹਿੰਸਾ ਦੇ ਮਾਮਲੇ ਵਿੱਚ ਅਸ਼ੀਸ਼ ਪਾਂਡੇ ਅਤੇ ਲਵ ਕੁਸ਼ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਘਟਨਾ ਵਿੱਚ ਆਸ਼ੀਸ਼ ਪਾਂਡੇ ਅਤੇ ਲਵ ਕੁਸ਼ ਵੀ ਸ਼ਾਮਲ ਸਨ ਅਤੇ ਦੋਵੇਂ ਜ਼ਖਮੀ ਵੀ ਹੋਏ ਸਨ। ਆਈਜੀ ਰੇਂਜ ਲਕਸ਼ਮੀ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।