Lakhimpur Updates: ਪੀੜ੍ਹਤ ਪਰਿਵਾਰਾਂ ਨੂੰ ਮਿਲਿਆ ‘ਆਪ’ ਪੰਜਾਬ ਦਾ ਵਫ਼ਦ

0
169

ਯੂਪੀ ਦੇ ਲਖੀਮਪੁਰ ਖੀਰੀ ’ਚ ਮਾਰੇ ਗਏ ਕਿਸਾਨਾਂ ਦੇ ਪੀੜ੍ਹਤ ਪਰਿਵਾਰਾਂ ਨੂੰ ਮਿਲਣ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਫ਼ਦ ਨੂੰ ਯੂ.ਪੀ. ਪੁਲਿਸ ਵਲੋਂ ਕਰੀਬ 18 ਘੰਟੇ ਹਿਰਾਸਤ ’ਚ ਰੱਖੇ ਜਾਣ ਉਪਰੰਤ ਬੁੱਧਵਾਰ ਦੁਪਹਿਰ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਲਖੀਮਪੁਰ ਖੀਰੀ ਜਾ ਰਹੇ ਇਸ ਵਫ਼ਦ ਨੂੰ ਮੰਗਲਵਾਰ ਸ਼ਾਮ ਨੂੰ ਯੂ.ਪੀ. ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ‘ਆਪ’ ਦੇ ਭਾਰੀ ਸਿਆਸੀ ਦਬਾਅ ਕਾਰਨ ਯੂ.ਪੀ. ਪੁਲਿਸ ਨੂੰ ਨਾ ਕੇਵਲ ਪੰਜਾਬ ਦਾ ਵਫ਼ਦ ਬੁੱਧਵਾਰ ਦੁਪਹਿਰ ਰਿਹਾ ਕਰਨਾ ਪਿਆ, ਸਗੋਂ ‘ਸ਼ਹੀਦ ‘ ਕਿਸਾਨਾਂ ਦੇ ਪੀੜ੍ਹਤ ਪਰਿਵਾਰਾਂ ਨੂੰ ਮਿਲਣ ਦੀ ਇਜਾਜ਼ਤ ਵੀ ਦੇਣੀ ਪਈ।

ਇਸ ਦੌਰਾਨ ‘ਆਪ’ ਦਾ ਵਫ਼ਦ ਸਭ ਤੋਂ ਪਹਿਲਾਂ ਲਖੀਮਪੁਰ ਜ਼ਿਲੇ ਦੇ ਪਿੰਡ ਧੌਰਹਿਰਾ ਦੇ ‘ਸ਼ਹੀਦ’ ਕਿਸਾਨ ਨਛੱਤਰ ਸਿੰਘ ਦੇ ਘਰ ਗਿਆ। ਇਸ ਤੋਂ ਬਾਅਦ ਵਫ਼ਦ ਨੇ ਲਖੀਮਪੁਰ ਘਾਟਨਾ ‘ਚ ਮਾਰੇ ਗਏ ਪੱਤਰਕਾਰ ਰਮਨ ਕਸ਼ਯਪ ਦੇ ਪਰਿਵਾਰ ਨਾਲ ਵੀ ਦੁੱਖ ਸਾਂਝਾ ਕੀਤਾ। ਵਫ਼ਦ ਦੇ ਬਾਕੀ ਮੈਂਬਰਾਂ ’ਚ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ ਅਤੇ ਅਮਰਜੀਤ ਸਿੰਘ ਸੰਦੋਆ (ਸਾਰੇ ਵਿਧਾਇਕ) ਸ਼ਾਮਲ ਸਨ।

ਰਾਘਵ ਚੱਢਾ ਨੇ ਕਿਹਾ ਕਿ ਸ਼ਹੀਦ ਕਿਸਾਨ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ, ਉਨ੍ਹਾਂ (ਚੱਢਾ) ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਫ਼ੋਨ ’ਤੇ ਪੀੜ੍ਹਤ ਪਰਿਵਾਰ ਦੇ ਮੈਂਬਰਾਂ ਨਾਲ ਗੱਲ ਕਰਵਾਈ।ਚੱਢਾ ਅਨੁਸਾਰ, ‘ਮੁੱਖ ਮੰਤਰੀ ਕੇਜਰੀਵਾਲ ਨੇ ਪੀੜ੍ਹਤ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਸਾਰੇ ਪੀੜ੍ਹਤ ਕਿਸਾਨ ਪਰਿਵਾਰਾਂ ਦੀ ਹਰ ਸੰਭਵ ਕਾਨੂੰਨੀ ਅਤੇ ਆਰਥਿਕ ਮਦਦ ਕਰੇਗੀ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੋਦੀ ਅਤੇ ਯੋਗੀ ਸਰਕਾਰਾਂ ਨੂੰ ਆਪਣੇ ਹਊਮੈ ਦੀ ਲੜਾਈ ਤਿਆਗ ਕੇ ਅੰਨਦਾਤਾ ਅਤੇ ਕਿਰਤੀ ਮਜ਼ਦੂਰਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਖੇਤੀ ਵਿਰੋਧੀ ਸਾਰੇ ਕਾਲੇ ਕਾਨੂੰਨ ਤੁਰੰਤ ਵਾਪਸ ਲੈ ਕੇ ਸਾਰੀਆਂ ਫ਼ਸਲਾਂ ਦੀ ਐੱਮ.ਐੱਸ.ਪੀ. ’ਤੇ ਖ਼ਰੀਦ ਦੀ ਕਾਨੂੰਨੀ ਗਰੰਟੀ ਦੇਣੀ ਚਾਹੀਦੀ ਹੈ।

LEAVE A REPLY

Please enter your comment!
Please enter your name here