ਜ਼ਿਲ੍ਹਾ ਤਰਨ ਤਾਰਨ ਦੇ ਨਵੇਂ ਚੁਣੇ 3839 ਪੰਚਾਂ ਨੂੰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਚੁਕਾਉਣਗੇ ਸਹੁੰ
ਤਰਨ ਤਾਰਨ : ਭਲਕੇ 19 ਨਵੰਬਰ (ਮੰਗਲਵਾਰ) ਨੂੰ ਤਰਨ ਤਾਰਨ ਵਿਖੇ ਕਰਵਾਏ ਜਾਣ ਵਾਲੇ ਨਵੇਂ ਚੁਣੇ ਪੰਚਾਂ ਦੇ ਜਿਲਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਂਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਉਣਗੇ।
ਇਹ ਵੀ ਪੜੋ: G-20 ਸਿਖ਼ਰ ਸੰਮੇਲਨ ਲਈ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਪੁੱਜੇ PM ਮੋਦੀ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪੱਧਰੀ ਸਮਾਗਮ ਦੌਰਾਨ ਜ਼ਿਲੇ ਦੇ 3839 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਦੇਰੀ ਨਾ ਹੋਵੇ। ਉਹਨਾਂ ਦੱਸਿਆ ਕਿ ਜ਼ਿਲਾ ਪੱਧਰੀ ਸਮਾਗਮ ਲਈ ਪ੍ਰਸ਼ਾਸਨ ਵੱਲੋਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ। ਉਹਨਾਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲਾ ਪੱਧਰੀ ਸਮਾਗਮ ਦੌਰਾਨ ਆਉਣ ਵਾਲੇ ਪੰਚਾਂ ਅਤੇ ਉਨਾਂ ਦੇ ਪਰਿਵਾਰਾਂ ਦੇ ਬੈਠਣ ਅਤੇ ਹੋਰ ਸਹੂਲਤਾਂ ਦਾ ਧਿਆਨ ਰੱਖਿਆ ਜਾਵੇ ਅਤੇ ਸਮਾਗਮ ਦੌਰਾਨ ਕਿਸੇ ਵੀ ਧਿਰ ਨੂੰ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ।