ਤਰਨਤਾਰਨ ਹਲਕੇ ਦੇ ਖੇਤਰਾਂ ਵਿਚ ਚਾਰ ਦਿਨਾਂ ਤੱਕ ਸ਼ਰਾਬ ਦ ੇਠੇਕੇ ਰਹਿਣਗੇ ਬੰਦ

0
1
Liquor shops

ਚੰਡੀਗੜ੍ਹ, 24 ਅਕਤੂੂਬਰ 2025 : ਪੰਜਾਬ ਦੇ ਵਿਧਾਨ ਸਭਾ ਹਲਕਾ ਤਰਨਤਾਰਨ (Assembly constituency Tarn Taran) ਵਿਖੇ ਜਿਮਨੀ ਚੋਣ ਦੇ ਮੱਦੇਨਜ਼ਰ 9 ਤੋਂ 11 ਨਵੰਬਰ ਤੱਕ ਹਲਕੇ ਅਧੀਨ ਆਉਣ ਵਾਲੇ ਖੇਤਰਾਂ ਵਿਚ ਸ਼ਰਾਬ ਦੇ ਠੇਕੇ ਬੰਦ (Liquor shops closed)  ਰਹਿਣਗੇੇ। ਦੱਸਣਯੋਗ ਹੈ ਕਿ 14 ਨਵੰਬਰ ਨੂੰ ਜਿਸ ਦਿਨ ਨਤੀਜਾ ਆਉਣਾ ਹੈ ਮੌਕੇ ਤਿੰਨ ਕਿਲੋਮੀਟਰ ਦੇ ਖੇਤਰ ਵਿਚ ਡਰਾਈ ਡੇ ਐਲਾਨ ਕੀਤਾ ਗਿਆ ਹੈ ।

ਕਿਸ ਨੇ ਦਿੱਤੀ ਇਹ ਜਾਣਕਾਰੀ

ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ ਹੋਣ ਵਾਲੀ ਉਪ ਚੋਣ ਦੇ ਮੱਦੇਨਜ਼ਰ ਪੰਜਾਬ ਆਬਕਾਰੀ ਕਮਿਸ਼ਨਰ ਨੇ ਤਰਨ ਤਾਰਨ ਵਿਧਾਨ ਸਭਾ ਹਲਕਾ ਅਤੇ ਇਸਦੇ ਨਾਲ ਲੱਗਦੇ ਖੇਤਰਾਂ ਵਿੱਚ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ (November 9th from 6pm to November 11th) ਨੂੰ ਸ਼ਾਮ 6 ਵਜੇ ਤੱਕ ਅਤੇ 14 ਨਵੰਬਰ ਨੂੰ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਡਰਾਈ ਡੇਅ ਘੋਸ਼ਿਤ (Dry day declared)  ਕੀਤਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਨੇ ਦੱਸਿਆ ਕਿ ਤਰਨ ਤਾਰਨ ਵਿਧਾਨ ਸਭਾ ਹਲਕਾ ਅਤੇ ਇਸਦੇ ਆਲੇ ਦੁਆਲੇ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਨੂੰ ਸ਼ਾਮ 6 ਵਜੇ ਤੱਕ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ ।

Read More : ਜਿਹੜੇ ਪਿੰਡਾਂ ਵਿੱਚ ਗ੍ਰਾਮ ਪੰਚਾਇਤ ਚੋਣਾਂ ਹਨ ਸਿਰਫ ਉਹਨਾਂ ਪਿੰਡਾਂ ਵਿੱਚ ਹੀ ਡਰਾਈ ਡੇਅ

 

LEAVE A REPLY

Please enter your comment!
Please enter your name here