ਲੁਧਿਆਣਾ ਵਿੱਚ ਕੈਬਿਨਟ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਕੋਵਿਡ ਸਥਿਤੀ ਦਾ ਜਾਇਜ਼ਾ ਲੈਣ ਲਈ MP, MLA, DC, CP ਅਤੇ SSP ਨਾਲ ਵਰਚੂਅਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮੌਜੂਦ ਸਾਰੇ ਅਧਿਕਾਰੀਆਂ ਵੱਲੋਂ ਕੋਵਿਡ ਦੇ ਵੱਧ ਰਹੇ ਕੇਸਾਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਪਾਬੰਦੀਆਂ ਲਗਾਉਣ ’ਤੇ ਜ਼ੋਰ ਦਿੱਤਾ। ਖੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਪੰਜਾਬ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਕੜੀ ਨੂੰ ਜਲਦ ਤੋੜਨਾ ਹੋਵੇਗਾ। ਕੋਵਿਡ ਨੇ ਇਸ ਸਮੇਂ ਸ਼ਹਿਰ ਨੂੰ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਕੋਰੋਨਾ ਵਾਇਰਸ ਦੀ ਦੂਜੀ ਘਾਤਕ ਲਹਿਰ ਨੂੰ ਅਸਰਦਾਰ ਢੰਗ ਨਾਲ ਕਾਬੂ ਕਰਨ ਲਈ ਨਿਰਧਾਰਿਤ ਸਮੇਂ ਤੱਕ ਸਖ਼ਤ ਪਾਬੰਦੀਆਂ ਲਗਾਉਣ ਦੀ ਲੋੜ ਹੈ।
ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਡਾ.ਅਮਰ ਸਿੰਘ, ਵਿਧਾਇਕ ਅਮਰੀਕ ਸਿੰਘ ਢਿਲੋਂ, ਸੁਰਿੰਦਰ ਡਾਵਰ, ਕੁਲਦੀਪ ਸਿੰਘ ਵੈਦ, ਲਖਬੀਰ ਸਿੰਘ ਲੱਖਾ, ਗੁਰਕਿਰਤ ਸਿੰਘ ਕੋਟਲੀ, ਮੇਅਰ ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਕਮਿਸ਼ਨਰ ਪੁਲਿਸ ਰਾਕੇਸ਼ ਅਗਰਵਾਲ, ਐਸ.ਐਸ.ਪੀ.ਚਰਨ ਸਿੰਘ ਸੋਹਲ ਅਤੇ ਗੁਰਸਰਨ ਦੀਪ ਸਿੰਘ ਗਰੇਵਾਲ, ਸਿਵਲ ਸਰਜਨ ਡਾ.ਕਿਰਨ ਆਹਲੂਵਾਲੀਆ ਗਿੱਲ ਅਤੇ ਹੋਰਨਾਂ ਨਾਲ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਸਾਡੀ ਸਭ ਤੋਂ ਪਹਿਲੀ ਤਰਜੀਹ ਮਹਾਂਮਾਰੀ ਤੋਂ ਲੋਕਾਂ ਦੀ ਜਿੰਦਗੀ ਨੂੰ ਬਚਾਉਣਾ ਹੈ।
ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਕੀਮਤੀ ਜਾਨਾਂ ਲੈ ਰਹੀ ਹੈ ਅਤੇ ਕੁਝ ਪਰਿਵਾਰਾਂ ਵਲੋਂ ਪਿਛਲੇ ਕੁਝ ਦਿਨਾਂ ਦੌਰਾਨ ਦੋ-ਤਿੰਨ ਪਰਿਵਾਰਕ ਮੈਂਬਰਾਂ ਨੂੰ ਗੁਆ ਦਿੱਤਾ ਹੈ ਜੋ ਕਿ ਬਹੁਤ ਦੁੱਖਦਾਈ ਹੈ ਅਤੇ ਚਿੰਤਾ ਦਾ ਵਿਸ਼ਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਕਰਫ਼ਿਊ ਜਾਂ ਲਾਕਡਾਊਨ ਕਰਕੇ ਲੋਕ ਘਰਾਂ ਵਿੱਚ ਸਨ ਅਤੇ ਅਸੀਂ ਕੋਵਿਡ ਵਾਇਰਸ ਨੂੰ ਮਰੀਜ਼ਾਂ ਦੀ ਪਹਿਚਾਣ, ਸੰਪਰਕ ਦਾ ਪਤਾ ਲਗਾਉਣ ਅਤੇ ਜਲਦੀ ਟੈਸਟ ਕਰਕੇ ਕਾਬੂ ਹੇਠ ਰੱਖ ਸਕਣ ਵਿੱਚ ਸਫ਼ਲ ਰਹੇ ਸੀ, ਪਰ ਇਸ ਸਮੇਂ 60 ਫੀਸਦ ਦੁਕਾਨਾਂ ਖੁੱਲੀਆਂ ਹਨ ਅਤੇ ਲੋਕ ਕੋਵਿਡ ਤੋਂ ਬਚਾਓ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪ੍ਰਵਾਹ ਨਹੀਂ ਕਰ ਰਹੇ।
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ
ਸਾਡੇ ਨਾਲ facebook ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ
ਦੋਵਾਂ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਮੇਅਰ ਵਲੋਂ ਕੋਵਿਡ ਵਾਇਰਸ ਤੋਂ ਬਚਾਅ ਲਈ ਸਖ਼ਤ ਮਾਪਦੰਡ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਲੋਕਾਂ ਦੀਆਂ ਕੀਮਤੀ ਜਾਨਾਂ ਪਹਿਲ ਦੇ ਅਧਾਰ ’ਤੇ ਬਚਾਉਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਚ ਕੋਵਿਡ ਦਰ ਕਰਕੇ ਲੈਵਲ-3 ਦੇ ਸਾਰੇ ਬੈਡ ਭਰ ਜਾਣ ਕਾਰਨ ਸਖ਼ਤ ਪਾਬੰਦੀਆਂ ਲਗਾਉਣ ਤੋਂ ਇਲਾਵਾ ਕੋਈ ਵਿਕਲਪ ਬਾਕੀ ਨਹੀਂ ਬੱਚ ਜਾਂਦਾ। ਇਸ ਉਪਰੰਤ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਇਹ ਸਮਾਂ ਹੈ ਕਿ ਲੋਕਾਂ ਨੂੰ ਸਿਹਤ ਸੰਭਾਲ ਕਾਮਿਆਂ ਅਤੇ ਮੋਹਰਲੀ ਕਤਾਰ ਦੇ ਯੋਧਿਆਂ ’ਤੇ ਬਿਨਾਂ ਵਜਾ ਵਾਧੂ ਬੋਝ ਨਹੀਂ ਪਾਉਣਾ ਚਾਹੀਦਾ।
ਕੋਵਿਡ ਪ੍ਰੋਟੋਕਾਲ ਤਹਿਤ ਆਪਣੇ ਘਰਾਂ ਵਿੱਚ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦੀ ਮਾਤਰਾ ਵਿੱਚ ਆਕਸੀਜਨ ਅਤੇ ਬੈਡਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਉਨਾਂ ਵਲੋਂ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਵਪਾਰੀਆਂ/ਉਦਯੋਗਪਤੀਆਂ ਨਾਲ ਸ਼ੁੱਕਰਵਾਰ ਨੂੰ ਕੋਵਿਡ ਮਹਾਂਮਾਰੀ ਦੀ ਚੱਲ ਰਹੀ ਘਾਤਕ ਲਹਿਰ ਦੌਰਾਨ ਪੂਰਨ ਸਹਿਯੋਗ ਲੈਣ ਲਈ ਮੀਟਿੰਗ ਕੀਤੀ ਜਾਵੇਗੀ।