ਇੱਕੋ ਰਾਤ ‘ਚ ਟੁੱਟੇ 4 ਦੁਕਾਨਾਂ ਦੇ ਤਾਲੇ, ਚੋਰ ਨਕਦੀ ਲੈ ਹੋਏ ਫਰਾਰ
ਆਏ ਦਿਨ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਬੱਸ ਸਟੈਂਡ ਦੇ ਨਜ਼ਦੀਕ ਸਥਿਤ ਭਾਟੀਆ ਮਾਰਕੀਟ ‘ਚ ਚੋਰੀ ਹੋਈ ਹੈ।ਅਣਪਛਾਤੇ ਨੌਜਵਾਨਾਂ ਨੇ 4 ਦੁਕਾਨਾਂ ਦੇ ਤਾਲੇ ਤੋੜ ਕੇ ਇੱਕ ਦੁਕਾਨ ‘ਚੋਂ 65 ਹਜ਼ਾਰ ਰੁਪਏ ਦੀ ਨਕਦੀ ਅਤੇ ਮਸ਼ੀਨ ਚੋਰੀ ਕਰ ਲਈ।
ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਚੋਰ ਇਸ ਘਟਨਾ ਨੂੰ ਅੰਜ਼ਾਮ ਦੇ ਕੇ ਫ਼ਰਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਘਟਨਾ ਬੁੱਧਵਾਰ ਰਾਤ ਨੂੰ ਵਾਪਰੀ। ਦੁਕਾਨ ਮਾਲਕ ਨੇ ਦੱਸਿਆ ਕਿ ਉਹ ਬੁੱਧਵਾਰ ਰਾਤ ਨੂੰ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ। ਅਗਲੇ ਦਿਨ ਸਵੇਰੇ ਜਦੋਂ ਉਹ ਦੁਕਾਨ ‘ਤੇ ਆਇਆ ਤਾਂ ਦੇਖਿਆ ਕਿ ਉਸ ਸਮੇਤ 4 ਦੁਕਾਨਾਂ ਦੇ ਤਾਲੇ ਟੁੱਟੇ ਹੋਏ ਸਨ। ਉਸ ਨੇ ਦੱਸਿਆ ਕਿ ਉਸ ਦੀ ਦੁਕਾਨ ਵਿੱਚੋਂ 65 ਹਜ਼ਾਰ ਰੁਪਏ ਦੀ ਨਕਦੀ ਅਤੇ ਇੱਕ ਮੈਟਲ ਮਸ਼ੀਨ ਚੋਰੀ ਹੋ ਗਈ।