LPG ਗੈਸ ਸਿਲੰਡਰ ਦੀ ਕੀਮਤ ‘ਚ 43 ਰੁਪਏ ਦਾ ਹੋਇਆ ਵਾਧਾ

0
55

LPG ਗੈਸ ਸਿਲੰਡਰ ਦੀ ਕੀਮਤ ‘ਚ ਅੱਜ ਭਾਰੀ ਵਾਧਾ ਹੋਇਆ ਹੈ। ਇਸ ਵਾਰ ਇਹ ਵਾਧਾ 19 ਕਿੱਲੋ ਦੇ ਵਪਾਰਕ ਸਿਲੰਡਰ ‘ਤੇ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਬਿਨਾਂ ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 884.50 ਰੁਪਏ ਬਣੀ ਹੋਈ ਹੈ। ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਦੇਖਦੇ ਹੋਏ ਅਜਿਹਾ ਲਗਦਾ ਸੀ ਕਿ ਐਲਪੀਜੀ ਸਿਲੰਡਰ ਦੀ ਕੀਮਤ 900 ਰੁਪਏ ਤੋਂ ਪਾਰ ਜਾ ਸਕਦੀ ਹੈ।

ਵਪਾਰਕ ਸਿਲੰਡਰ ਦੀ ਕੀਮਤ ਵਿੱਚ 43 ਰੁਪਏ ਦਾ ਵਾਧਾ  

ਅੱਜ 1 ਅਕਤੂਬਰ ਤੋਂ ਦਿੱਲੀ ਵਿੱਚ 19 ਕਿੱਲੋ ਵਪਾਰਕ ਰਸੋਈ ਗੈਸ ਸਿਲੰਡਰ ਦੀ ਕੀਮਤ 1693 ਰੁਪਏ ਤੋਂ ਵਧ ਕੇ 1736.50 ਰੁਪਏ ਹੋ ਗਈ ਹੈ। ਵਪਾਰਕ ਸਿਲੰਡਰ ਦੀ ਕੀਮਤ ਵਿੱਚ 43 ਰੁਪਏ ਦਾ ਵਾਧਾ ਕੀਤਾ ਗਿਆ ਹੈ।

ਸਤੰਬਰ ਦੀ ਸ਼ੁਰੂਆਤ ਵਿੱਚ ਸਰਕਾਰੀ ਤੇਲ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀ ਕੀਮਤ ਵਿੱਚ ਫਿਰ ਵਾਧਾ ਕੀਤਾ ਸੀ। ਬਿਨਾਂ ਸਬਸਿਡੀ ਵਾਲੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 1 ਸਤੰਬਰ ਨੂੰ 25 ਰੁਪਏ ਦਾ ਵਾਧਾ ਕੀਤਾ ਗਿਆ ਸੀ। ਦਿੱਲੀ ਵਿੱਚ 14.2 ਕਿੱਲੋ ਦੇ ਰਸੋਈ ਗੈਸ ਸਿਲੰਡਰ ਦੀ ਕੀਮਤ ਵਧ ਕੇ 884.50 ਰੁਪਏ ਹੋ ਗਈ ਹੈ।

ਮੁੰਬਈ ਵਿੱਚ 14.2 ਕਿਲੋ ਦੇ ਰਸੋਈ ਗੈਸ ਸਿਲੰਡਰ ਦੀ ਕੀਮਤ 884.5 ਰੁਪਏ ਹੈ।
ਚੇਨਈ ਵਿੱਚ ਤੁਹਾਨੂੰ ਐਲਪੀਜੀ ਸਿਲੰਡਰ 900.50 ਰੁਪਏ ਵਿੱਚ ਮਿਲੇਗਾ। ਮੀਡੀਆ ਰਿਪੋਰਟਾਂ ਅਨੁਸਾਰ, ਸਰਕਾਰ ਦਾ ਅੰਦਰੂਨੀ ਮੁਲਾਂਕਣ ਦੱਸਦਾ ਹੈ ਕਿ ਗਾਹਕਾਂ ਨੂੰ ਐਲਪੀਜੀ ਸਿਲੰਡਰ ਦੇ ਲਈ ਪ੍ਰਤੀ ਸਿਲੰਡਰ 1000 ਰੁਪਏ ਦੇਣੇ ਪੈ ਸਕਦੇ ਹਨ।

LEAVE A REPLY

Please enter your comment!
Please enter your name here