ਦੀਵਾਲੀ ਤੋਂ ਪਹਿਲਾਂ ਐਲਪੀਜੀ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਭਾਰੀ ਵਾਧਾ ਹੋਇਆ ਹੈ। ਇਸ ਪ੍ਰਕਾਰ ਸਰਕਾਰ ਵੱਲੋਂ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਤੋਂ ਵਪਾਰਕ ਸਿਲੰਡਰ ਲਈ ਐਲਪੀਜੀ ਦੀਆਂ ਕੀਮਤਾਂ ਵਿੱਚ 266 ਰੁਪਏ ਦਾ ਵਾਧਾ ਹੋਇਆ ਹੈ।
ਇਸ ਨਾਲ ਦਿੱਲੀ ‘ਚ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਜੋ ਪਹਿਲਾਂ 1734 ਰੁਪਏ ਸੀ ਅੱਜ ਤੋਂ 2000.50 ਰੁਪਏ ਹੋ ਜਾਵੇਗੀ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਤੋਂ ਇਲਾਵਾ ਮੁੰਬਈ ‘ਚ ਹੁਣ ਐਲਪੀਜੀ ਕਮਰਸ਼ੀਅਲ ਸਿਲੰਡਰ 1683 ਰੁਪਏ ਦੀ ਬਜਾਏ 1950 ਰੁਪਏ ‘ਚ ਮਿਲੇਗਾ। ਇਸ ਦੇ ਨਾਲ ਹੀ ਕੋਲਕਾਤਾ ‘ਚ ਹੁਣ 19 ਕਿਲੋ ਦਾ ਗੈਸ ਸਿਲੰਡਰ 2073.50 ਰੁਪਏ ਦਾ ਹੋ ਗਿਆ ਹੈ। ਜਦੋਂ ਕਿ ਚੇਨਈ ‘ਚ ਹੁਣ 19 ਕਿਲੋ ਦੇ ਸਿਲੰਡਰ ਲਈ 2133 ਰੁਪਏ ਖਰਚ ਕਰਨੇ ਪੈਣਗੇ।