ਐਲ. ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ

0
13
L&T Company
ਚੰਡੀਗੜ੍ਹ, 8 ਅਕਤੂਬਰ 2025 : ਬਹੁ-ਕੌਮੀ ਕੰਪਨੀ ਲਾਰਸਨ ਐਂਡ ਟਰਬੋ (Larson & Turbo) (ਐਲ. ਐਂਡ ਟੀ.) ਦੇ ਸਟਾਫ ਅਤੇ ਪ੍ਰਬੰਧਕਾਂ ਨੇ ਮਨੁੱਖੀ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਚੜ੍ਹਦੀ ਕਲਾ ਮਿਸ਼ਨ ਵਿੱਚ ਪੰਜ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ ।
ਹੜ੍ਹ ਪੀੜਤਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਇਕ-ਇਕ ਪੈਸੇ ਦੀ ਵਰਤੋਂ ਸਮਝਦਾਰੀ ਨਾਲ ਕੀਤੀ ਜਾਵੇਗੀ-ਮੁੱਖ ਮੰਤਰੀ
ਬੋਰਡ ਦੇ ਡਾਇਰੈਕਟਰ ਡੀ. ਕੇ. ਸੇਨ, ਨਾਭਾ ਪਾਵਰ ਪਲਾਂਟ ਦੇ ਸੀ. ਈ. ਓ. ਸੁਰੇਸ਼ ਨਾਰੰਗ, ਚੰਡੀਗੜ੍ਹ ਦੇ ਬ੍ਰਾਂਚ ਮੈਨੇਜਰ ਜਸਵੰਤ ਸਿੰਘ ਅਤੇ ਨਾਭਾ ਪਾਵਰ ਪਲਾਂਟ ਦੇ ਪ੍ਰਸ਼ਾਸਕੀ ਮੁਖੀ ਗਗਨਵੀਰ ਚੀਮਾ ਨੇ ਮੁੱਖ ਮੰਤਰੀ ਨੂੰ ਸਹਾਇਤ ਰਾਸ਼ੀ ਦਾ ਚੈੱਕ ਸੌਂਪਣ ਮੌਕੇ ਕਿਹਾ ਕਿ ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਕਰਨਾ ਕੰਪਨੀ ਆਪਣਾ ਨੈਤਿਕ ਫਰਜ਼ ਸਮਝਦੀ ਹੈ । ਉਨ੍ਹਾਂ ਕਿਹਾ ਕਿ ਉਹ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਕੰਪਨੀ ਅਤੇ ਪ੍ਰਬੰਧਕਾਂ ਨੇ ਸੂਬਾ ਸਰਕਾਰ ਨੂੰ ਪੰਜ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ । ਉਨ੍ਹਾਂ ਕਿਹਾ ਕਿ ਕੰਪਨੀ ਸੰਕਟ ਦੀ ਘੜੀ ਵਿੱਚ ਕੁਦਰਤੀ ਆਫਤ ਦੇ ਪੀੜਤਾਂ ਨਾਲ ਇਕਜੁਟ ਹੋ ਕੇ ਖੜ੍ਹੀ ਹੈ ।

ਚੜ੍ਹਦੀ ਕਲਾ ਮਿਸ਼ਨ ਇਕ ਪਹਿਲ ਹੈ, ਜਿਸ ਦਾ ਉਦੇਸ਼ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਭਲਾਈ ਲਈ ਮਦਦ ਕਰਨਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਚੜ੍ਹਦੀ ਕਲਾ ਮਿਸ਼ਨ ਇਕ ਪਹਿਲ ਹੈ, ਜਿਸ ਦਾ ਉਦੇਸ਼ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਭਲਾਈ ਲਈ ਮਦਦ ਕਰਨਾ ਹੈ । ਇਸ ਨੇਕ ਉਪਰਾਲੇ ਲਈ ਬਹੁ-ਰਾਸ਼ਟਰੀ ਕੰਪਨੀ (Multinational company) ਦਾ ਦਿਲੋਂ ਧੰਨਵਾਦ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਈ ਸਮਾਜ ਸੇਵੀ ਪਹਿਲਾਂ ਹੀ ਚੜ੍ਹਦੀ ਕਲਾ ਮਿਸ਼ਨ ਨੂੰ ਸਹਿਯੋਗ ਕਰਨ ਲਈ ਅੱਗੇ ਆਏ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਸ਼ਨ ਚੜ੍ਹਦੀ ਕਲਾ ਵਿਸ਼ਵ ਪੱਧਰ ਉਤੇ ਫੰਡ ਇਕੱਠਾ ਕਰਨ ਦੀ ਮੁਹਿੰਮ ਹੈ ਜੋ ਸਾਲ 2025 ਦੇ ਹੜ੍ਹ ਪੀੜਤਾਂ (Flood victims of the year 2025) ਵਾਸਤੇ ਸੂਬਾ ਸਰਕਾਰ ਦੇ ਪੁਨਰਵਾਸ ਉਪਰਾਲਿਆਂ ਲਈ ਫੰਡ ਇਕੱਠਾ ਕਰਨ ਲਈ ਸ਼ੁਰੂ ਕੀਤੀ ਗਈ ਹੈ ।

ਇਕ-ਇਕ ਪੈਸਾ ਹੜ੍ਹ ਪੀੜਤਾਂ ਦੀ ਭਲਾਈ ਅਤੇ ਪੁਨਰਵਾਸ ਲਈ ਸੂਝ-ਬੂਝ ਨਾਲ ਖਰਚ ਕੀਤਾ ਜਾਵੇਗਾ

ਇਸ ਪਹਿਲਕਦਮੀ ਦੀ ਭਾਵਨਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਚੜ੍ਹਦੀ ਕਲਾ ਔਖੇ ਤੋਂ ਔਖੇ ਸਮੇਂ ਵਿੱਚ ਵੀ ਹੌਂਸਲੇ ਬੁਲੰਦ ਰੱਖਣ ਅਤੇ ਉਮੀਦਾਂ ਕਾਇਮ ਰੱਖਣ ਦੀ ਭਾਵਨਾ ਨੂੰ ਦਰਸਾਉਂਦਾ ਹੈ, ਉਸੇ ਤਰ੍ਹਾਂ ਮਿਸ਼ਨ ਚੜ੍ਹਦੀ ਕਲਾ ਦੁਨੀਆ ਭਰ ਦੇ ਸਮੂਹ ਪੰਜਾਬੀਆਂ ਨੂੰ ਸੰਕਟ ਦੇ ਸਮੇਂ ਦੌਰਾਨ ਇਕ ਪਰਿਵਾਰ ਵਜੋਂ ਇਕਜੁਟ ਹੋਣ ਦਾ ਸੱਦਾ ਹੈ । ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਦੁਨੀਆ ਭਰ ਦੇ ਹੋਰ ਪੰਜਾਬੀ ਵੀ ਆਪਣੇ ਸੁਪਨਿਆਂ ਦੇ ਪੰਜਾਬ ਦੇ ਪੁਨਰ ਨਿਰਮਾਣ ਲਈ ਖੁੱਲ੍ਹ ਕੇ ਯੋਗਦਾਨ ਪਾਉਂਦੇ ਰਹਿਣਗੇ । ਪਾਰਦਰਸ਼ਤਾ ਅਤੇ ਜਵਾਬਦੇਹੀ ਦਾ ਭਰੋਸਾ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਇਕੱਠਾ ਕੀਤਾ ਇਕ-ਇਕ ਪੈਸਾ ਹੜ੍ਹ ਪੀੜਤਾਂ ਦੀ ਭਲਾਈ ਅਤੇ ਪੁਨਰਵਾਸ ਲਈ ਸੂਝ-ਬੂਝ ਨਾਲ ਖਰਚ ਕੀਤਾ ਜਾਵੇਗਾ ।

LEAVE A REPLY

Please enter your comment!
Please enter your name here