Home News Breaking News ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਹੋਏ ਦਾਖ਼ਲ

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਹੋਏ ਦਾਖ਼ਲ

0
ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਹੋਏ ਦਾਖ਼ਲ

ਚੰਡੀਗੜ੍ਹ, 31 ਮਈ 2025 – ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਪੰਜਵੇਂ ਦਿਨ 30 ਮਈ ਨੂੰ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਸੰਜੀਵ ਅਰੋੜਾ ਅਤੇ ਕਾਵਿਆ ਅਰੋੜਾ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇੱਕ ਆਜ਼ਾਦ ਉਮੀਦਵਾਰ ਚੰਦਨ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੁੱਲ 8 ਨਾਮਜ਼ਦਗੀ ਪੱਤਰ ਦਾਖ਼ਲ ਹੋ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਭਲਕੇ 31 ਮਈ ਨੂੰ ਵੀ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ, ਜਦਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ। ਉੱਥੇ ਹੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ।

LEAVE A REPLY

Please enter your comment!
Please enter your name here