ਲੁਧਿਆਣਾ: ਨਫ਼ਰਤੀ ਭਾਸ਼ਣ ਦੇਣ ਵਾਲੇ 4 ਵਿਅਕਤੀਆਂ ਖਿਲਾਫ ਮਾਮਲਾ ਦਰਜ

0
7

ਲੁਧਿਆਣਾ: ਨਫ਼ਰਤੀ ਭਾਸ਼ਣ ਦੇਣ ਵਾਲੇ 4 ਵਿਅਕਤੀਆਂ ਖਿਲਾਫ ਮਾਮਲਾ ਦਰਜ

ਲੁਧਿਆਣਾ ‘ਚ ਜ਼ਿਲਾ ਪੁਲਸ ਨੇ ਵੱਖ-ਵੱਖ ਹਿੰਦੂ ਸੰਗਠਨਾਂ ਦੇ 4 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਚਾਰਾਂ ‘ਤੇ ਫੇਸਬੁੱਕ ਰਾਹੀਂ ਲਗਾਤਾਰ ਭੜਕਾਊ ਪੋਸਟਾਂ ਸ਼ੇਅਰ ਕਰਨ ਦਾ ਦੋਸ਼ ਹੈ। ਫਿਲਹਾਲ ਪੁਲਸ ਨੇ ਚਾਰਾਂ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਸੋਸ਼ਲ ਮੀਡੀਆ ‘ਤੇ ਲਿਖੀ ਭੜਕਾਊ ਪੋਸਟ

ਜਾਣਕਾਰੀ ਅਨੁਸਾਰ ਪੁਲਿਸ ਥਾਣਾ ਹੈਬੋਵਾਲ ਨੇ ਮੁਹੱਲਾ ਸਟਾਰ ਸਿਟੀ ਦੇ ਰਹਿਣ ਵਾਲੇ ਹਿੰਦੂ ਸੰਗਠਨ ਦੇ ਰੋਹਿਤ ਦੇ ਖ਼ਿਲਾਫ਼ ਧਾਰਾ 152,196,353, ਬੀ.ਐਨ.ਐਸ. ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ‘ਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਨਫਰਤ ਭਰਿਆ ਭਾਸ਼ਣ ਦੇਣ ਦਾ ਦੋਸ਼ ਹੈ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲੀਸ ਸੋਸ਼ਲ ਮੀਡੀਆ ਸੈੱਲ ਦੀ ਜਾਂਚ ਦੌਰਾਨ ਹਿੰਦੂ ਸਿੱਖ ਜਾਗ੍ਰਿਤੀ ਸੈਨਾ ਦੇ ਮੁਖੀ ਅਤੇ ਹਿੰਦੂ ਨਿਆ ਪੀਠ ਸੰਸਥਾ ਦੇ ਮੈਂਬਰ ਪ੍ਰਵੀਨ ਡੰਗ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਡੰਗ ‘ਤੇ ਆਪਣੇ ਫੇਸਬੁੱਕ ਪ੍ਰੋਫਾਈਲ ‘ਤੇ ਭੜਕਾਊ ਭਾਸ਼ਣ ਦੇਣ ਅਤੇ ਗਲਤ ਬਿਆਨਬਾਜ਼ੀ ਦਾ ਦੋਸ਼ ਹੈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਦਿੱਤੀਆਂ ਵਧਾਈਆਂ

ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਨੇ ਸ਼ਿਵ ਸੈਨਾ ਪੰਜਾਬ ਦੇ ਮੈਂਬਰ ਭਾਨੂ ਪ੍ਰਤਾਪ ਖ਼ਿਲਾਫ਼ ਵੀ ਨਫ਼ਰਤੀ ਭਾਸ਼ਣ ਦੇਣ ਦਾ ਕੇਸ ਦਰਜ ਕੀਤਾ ਹੈ। ਭਾਨੂ ‘ਤੇ ਫੇਸਬੁੱਕ ਰਾਹੀਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਦਾ ਵੀ ਦੋਸ਼ ਹੈ। ਪੁਲੀਸ ਨੇ ਭਾਨੂ ਪ੍ਰਤਾਪ ਖ਼ਿਲਾਫ਼ ਧਾਰਾ 196(2),353(2) ਬੀਐਨਐਸ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਚੰਦਕਾਂਤ ਚੱਡਾ ਖਿਲਾਫ ਵੀ ਨਫ਼ਰਤੀ ਭਾਸ਼ਣ ਦੇਣ ਦਾ ਮਾਮਲਾ ਦਰਜ ਕੀਤਾ ਹੈ ।

LEAVE A REPLY

Please enter your comment!
Please enter your name here